ਵਿਧਾਨ ਸਭਾ ਦੀ ਕਾਰਵਾਈ ਜਾਰੀ
ਵਿਰੋਧੀ ਪਾਰਟੀਆਂ ਵੱਲੋਂ ਵਿਧਾਨ ਸਭਾ ਵਿੱਚ ਜਬਰਦਸਤ ਹੰਗਾਮਾ
ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਕੀਤਾ ਸਦਨ ਤੋਂ ‘ਵਾਕ ਆਊਟ’
ਚੰਡੀਗੜ੍ਹ,11 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਜਾਰੀ ਹੈ। ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਵੱਲੋਂ ਬੀਐਸਐਫ ਦੇ ਅਧਿਕਾਰਾਂ ਵਿੱਚ ਕੀਤੇ ਗਏ ਵਾਧੇ ਦੇ ਖਿਲਾਫ ਮਤਾ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜੋਰਦਾਰ ਭਾਸ਼ਣ ਦਿੱਤਾ।ਉਹਨਾਂ ਨੇ ਕੇਂਦਰ ਸਰਕਾਰ ਦੇ ਨਾਲ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਨਿਸ਼ਾਨੇ ਤੇ ਲਿਆ। ਜਿਸ ਤੋਂ ਬਾਅਦ ਅਕਾਲੀ ਦਲ ਅਤੇ ਆਪ ਦੇ ਵਿਧਾਇਕਾਂ ਨੇ ਇੱਕ ਵਾਰ ਫਿਰ ਤੋਂ ਸਦਨ ਵਿੱਚੋਂ ਵਾਕ ਆਊਟ ਕੀਤਾ।






















