ਵਿਧਾਨ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
ਥੋੜ੍ਹੀ ਦੇਰ ਵਿੱਚ ਬਿਜਨਸ ਐਡਵਾਈਜ਼ਰੀ ਕਮੇਟੀ ਦੀ ਹੋਵੇਗੀ ਮੀਟਿੰਗ
ਚੰਡੀਗੜ੍ਹ,27 ਸਤੰਬਰ(ਵਿਸ਼ਵ ਵਾਰਤਾ)-ਪੰਜਾਬ ਵਿਧਾਨ ਸਭਾ ਦਾ ਅੱਜ ਵਿਸ਼ੇਸ਼ ਇਜਲਾਸ ਹੋ ਰਿਹਾ ਹੈ।ਜਿਸ ਦੀ ਕਾਰਵਾਈ ਥੋੜ੍ਹੀ ਦੇਰ ਪਹਿਲਾਂ ਸ਼ੁਰੂ ਹੋਈ ਸੀ। ਇਸ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਇਸਤੋਂ ਬਾਅਦ ਸਦਨ ਦੀ ਕਾਰਵਾਈ ਨੂੰ 12 ਵਜੇ ਤੱਕ ਉਠਾ ਦਿੱਤਾ ਗਿਆ ਹੈ। ਇਸ ਦੌਰਾਨ ਵਿਧਾਨ ਸਭਾ ਦੀ ਬਿਜਨਸ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਵਿੱਚ ਸੈਸ਼ਨ ਦੀ ਕਾਰਵਾਈ ਦਾ ਏਜੰਡਾ ਤਿਆਰ ਕੀਤਾ ਜਾਵੇਗਾ। ਇਸ ਦੌਰਾਨ ਸੈਸ਼ਨ ਦੀ ਮਿਆਦ ਵਿੱਚ ਵਾਧਾ ਵੀ ਕੀਤਾ ਜਾ ਸਕਦਾ ਹੈ।