ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਿਨੇਟ ਦੀ ਬੈਠਕ ਸੱਦੀ ਹੈ। ਇਸ ਬੈਠਕ ਵਿੱਚ ਕਾਂਗਰਸ ਵੱਲੋਂ ਵਿਧਾਨ ਸਭਾ ਵਿੱਚ ਚੁੱਕੇ ਜਾਣ ਵਾਲੇ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ ਜਾਵੇਗੀ।ਦੱਸਣਯੋਗ ਹੈ ਕਿ 2 ਦਿਨ ਦੇ ਇਸ ਸੈਸ਼ਨ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਸੂਬਾ ਸਰਕਾਰ ਨੂੰ ਲਾਗਾਤਾਰ ਘੇਰਿਆ ਜਾ ਰਿਹਾ ਹੈ। 2 ਅਗਸਤ ਤੋਂ ਸ਼ੁਰੂ ਹੋਏ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਸਦਨ ਵਿੱਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਜਿਸ ਮਗਰੋਂ ਸੈਸ਼ਨ ਦੀ ਕਾਰਵਾਈ ਨੂੰ ਸੋਮਵਾਰ ਤੱਕ ਮੁੱਅਤਲ ਕਰ ਦਿੱਤਾ ਗਿਆ ਸੀ।
ਇਗਨੂੰ ਵਿਚ ਜੁਲਾਈ 2024 ਸੈਸ਼ਨ ਲਈ ਦਾਖਲਾ ਸ਼ੁਰੂ
ਇਗਨੂੰ ਵਿਚ ਜੁਲਾਈ 2024 ਸੈਸ਼ਨ ਲਈ ਦਾਖਲਾ ਸ਼ੁਰੂ ਚੰਡੀਗੜ੍ਹ, 16 ਮਈ(ਵਿਸ਼ਵ ਵਾਰਤਾ)-- ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ (ਇਗਨੂੰ) ਵੱਲੋਂ ਜੁਲਾਈ,...