ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਭਾਜਪਾ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਚੰਡੀਗੜ੍ਹ ਵਿੱਚ ਜਾਰੀ
ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਵੀ ਮੀਟਿੰਗ ਵਿੱਚ ਮੌਜੂਦ
ਚੰਡੀਗੜ੍ਹ,26 ਸਤੰਬਰ(ਵਿਸ਼ਵ ਵਾਰਤਾ)- ਕੱਲ੍ਹ ਨੂੰ ਹੋਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਅੱਜ ਪੰਜਾਬ ਭਾਜਪਾ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਇਸ ਸਮੇਂ ਜਾਰੀ ਹੈ। ਇਸ ਮੀਟਿੰਗ ਵਿੱਚ ਪਿੱਛਲੇ ਦਿਨੀਂ ਆਪਣੀ ਪਾਰਟੀ ਦਾ ਭਾਜਪਾ ਵਿੱਚ ਰਲੇਵਾਂ ਕਰਨ ਵਾਲੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਭਾਜਪਾ ਪ੍ਰਧਾਨ ਅਸ਼ਵਿਨੀ ਸ਼ਰਮਾ ਅਤੇ ਹੋਰ ਵੱਡੇ ਆਗੂ ਮੌਜੂਦ ਹਨ। ਇਸ ਤੋਂ ਇਲਾਵਾ ਪਿਛਲੇ ਦਿਨੀਂ ਕਾਂਗਰਸ ਨੂੰ ਅਲਵਿਦਾ ਆਖ ਕੇ ਭਾਜਪਾ ਦਾ ਪੱਲਾ ਫੜਨ ਵਾਲੇ ਕਈ ਆਗੂ ਵੀ ਮੀਟਿੰਗ ਦਾ ਹਿੱਸਾ ਹਨ। ਇਸ ਮੀਟਿੰਗ ਵਿੱਚ ਕੱਲ੍ਹ ਹੋਣ ਵਾਲੇ ਸੈਸ਼ਨ ਦੌਰਾਨ ਸਰਕਾਰ ਨੂੰ ਘੇਰਨ ਦੀ ਰਣਨੀਤੀ ਘੜੇ ਜਾਣ ਤੋਂ ਇਲਾਵਾ ਹੋਰ ਵੀ ਕਈ ਅਹਿਮ ਮੁੱਦਿਆਂ ਤੇ ਚਰਚਾ ਕੀਤੀ ਜਾ ਰਹੀ ਹੈ।