ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਪਹਿਲਾ ਦਿਨ ਰਿਹਾ ਪੂਰੀ ਤਰ੍ਹਾਂ ਹੰਗਾਮੇਦਾਰ; ਸਦਨ ਦੀ ਕਾਰਵਾਈ 29 ਤਰੀਕ ਤੱਕ ਮੁਲਤਵੀ
ਚੰਡੀਗੜ੍ਹ,27 ਸਤੰਬਰ(ਵਿਸ਼ਵ ਵਾਰਤਾ)- ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਪੂਰੀ ਤਰ੍ਹਾਂ ਨਾਲ ਹੰਗਾਮੇ ਭਰਪੂਰ ਰਿਹਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਸਰਕਾਰ ਦੇ ਪੱਖ ਵਿੱਚ ਭਰੋਸਗੀ ਮਤਾ ਪੇਸ਼ ਕੀਤਾ । ਜਿਸ ਦਾ ਵਿਰੋਧ ਕਰ ਰਹੇ ਕਾਂਗਰਸੀ ਵਿਧਾਇਕਾਂ ਨੂੰ ਸਪੀਕਰ ਨੇ ਬਾਹਰ ਦਾ ਰਾਸਤਾ ਦਿਖਾ ਦਿੱਤਾ। ਇਸ ਦੌਰਾਨ ਵਿਧਾਨ ਸਭਾ ਦੀ ਕਾਰਵਾਈ 29 ਤਰੀਕ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਦੌਰਾਨ ਦੱਸ ਦਈਏ ਕਿ 29 ਤਰੀਕ ਨੂੰ ਵੀ ਭਰੋਸਗੀ ਮਤੇ ਤੇ ਬਹਿਸ ਜਾਰੀ ਰਹੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਭਾਜਪਾ ਦੇ ਦੋਵੇਂ ਵਿਧਾਇਕ ਪਹਿਲਾਂ ਹੀ ਸਦਨ ਵਿੱਚੋਂ ਵਾਕਆਊਟ ਕਰ ਚੁੱਕੇ ਹਨ।