ਵਿਧਾਨ ਸਭਾ ਵਿੱਚ ਮੁੱਖ ਮੰਤਰੀ ਚੰਨੀ ਦਾ ਜੋਰਦਾਰ ਭਾਸ਼ਣ
ਸ਼੍ਰੋਮਣੀ ਅਕਾਲੀ ਦਲ ਖਿਲਾਫ ਖੋਲ੍ਹਿਆ ਮੋਰਚਾ
ਆਮ ਆਦਮੀ ਪਾਰਟੀ ਤੇ ਅਕਾਲੀ ਦਲ ਦਾ ਜਬਰਦਸਤ ਹੰਗਾਮਾ,ਮੁੱਖ ਮੰਤਰੀ ਚੰਨੀ ਨੂੰ ਰੋਕਣਾ ਪਿਆ ਭਾਸ਼ਣ
ਚੰਡੀਗੜ੍ਹ,11 ਨਵੰਬਰ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਵਿਰੋਧੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਖਿਲਾਫ ਮੋਰਚਾ ਖੋਲ੍ਹਦਿਆਂ ਹੋਇਆਂ ਉਹਨਾਂ ਨੂੰ ਕੇਂਦਰ ਦੀ ਭਾਜਪਾ ਸਰਕਾਰ ਦਾ ਭਾਈਵਾਲ ਦੱਸਿਆ। ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਸਰਕਾਰ ਵੇਲੇ ਹੀ ਨਸ਼ਾ ਤਸਕਰੀ ਵਧੀ ਹੈ। ਉਹਨਾਂ ਨੇ ਕੇਂਦਰ ਸਰਕਾਰ ਵੱਲੋਂ ਜੰਮੂ ਕਸ਼ਮੀਰ ਵਿੱਚ ਧਾਰਾ 370 ਹਟਾਉਣ ਵੇਲੇ ਅਕਾਲੀ ਦਲ ਵੱਲੋਂ ਕੇਂਦਰ ਦੀ ਹਮਾਇਤ ਕਰਨ ਨੂੰ ਲੈ ਕੇ ਵੀ ਸਵਾਲ ਚੁੱਕੇ । ਉਹਨਾਂ ਨੇ ਕਿਹਾ ਕਿ ਜਦੋਂ ਕੇਂਦਰ ਨੇ ਜੰਮੂ ਦੇ ਅਧਿਕਾਰ ਖੋਹ ਲਏ ਉਦੋਂ ਅਕਾਲੀ ਦਲ ਕਿੱਥੇ ਸੀ।























