ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੱਦੀ ਵਿਧਾਇਕਾਂ ਅਤੇ ਸਾਹਿਤਕਾਰਾਂ ਦੀ ਮੀਟਿੰਗ
ਪੜ੍ਹੋ, ਕਿੱਥੇ ਤੇ ਕਿੰਨੇ ਵਜੇ ਹੋਵੇਗੀ ਮੀਟਿੰਗ
ਚੰਡੀਗੜ੍ਹ, 7 ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਸੂਬੇ ਵਿੱਚ ਮਾਂ ਬੋਲੀ ਪੰਜਾਬੀ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਹੈ। ਇਸੇ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਅੱਜ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੀਟਿੰਗ ਕਰਨਗੇ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਵਿਧਾਨ ਸਭਾ ਕੰਪਲੈਕਸ ਵਿੱਚ ਹੋਵੇਗੀ। ਸੂਬੇ ਵਿੱਚ ਪੰਜਾਬੀ ਭਾਸ਼ਾ ਦੀ ਮਜ਼ਬੂਤੀ ਲਈ ਕਿਹੜੇ-ਕਿਹੜੇ ਪਲੇਟਫਾਰਮ ਵਰਤੇ ਜਾ ਸਕਦੇ ਹਨ ਅਤੇ ਕਿੱਥੇ-ਕਿੱਥੇ ਇਸ ਨੂੰ ਅਮਲੀ ਰੂਪ ਵਿੱਚ ਲਾਜ਼ਮੀ ਬਣਾਇਆ ਜਾਵੇ, ਇਸ ਵਿਸ਼ੇ ਤੇ ਵਿਚਾਰਾਂ ਕੀਤੀਆਂ ਜਾਣਗੀਆਂ। ਇਸ ਵਿੱਚ ਪੰਜਾਬ ਦੇ ਵਿਧਾਇਕ ਅਤੇ ਸਾਹਿਤਕਾਰ ਸ਼ਮੂਲੀਅਤ ਕਰਨਗੇ। ਕੁਲਤਾਰ ਸੰਧਵਾਂ ਮਾਂ-ਬੋਲੀ ਪੰਜਾਬੀ ਦੀ ਮਜ਼ਬੂਤੀ ਬਾਰੇ ਸਾਰਿਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਸ ਨੂੰ ਅਮਲੀ ਜਾਮਾ ਪਹਿਨਾਉਣ ਲਈ ਵਿਚਾਰ-ਵਟਾਂਦਰਾ ਕਰਨਗੇ। ਸਾਰੇ ਵਿਧਾਇਕ ਸਪੀਕਰ ਸੰਧਵਾਂ ਨੂੰ ਆਪੋ-ਆਪਣੀ ਸਲਾਹ ਦੇਣਗੇ।






















