ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਚੱਲ ਰਹੇ ਵਿਵਾਦ ਵਿਚਾਲੇ ਹੁਣ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਵੱਡਾ ਬਿਆਨ
ਪੜ੍ਹੋ ‘ਆਪ’ ਸਰਕਾਰ ਨੂੰ ਸੰਵਿਧਾਨ ਦੀਆਂ ਕਿਹੜੀਆਂ ਧਾਰਾਵਾਂ ਪੜ੍ਹਨ ਦੀ ਦਿੱਤੀ ਸਲਾਹ
ਚੰਡੀਗੜ੍ਹ,24 ਸਤੰਬਰ(ਵਿਸ਼ਵ ਵਾਰਤਾ)- ਵਿਧਾਨ ਸਭਾ ਸੈਸ਼ਨ ਰੱਦ ਕੀਤੇ ਜਾਣ ਨੂੰ ਲੈ ਕੇ ਕੇ ਆਪ ਸਰਕਾਰ ਅਤੇ ਰਾਜਪਾਲ ਵਿਚਾਲੇ ਚੱਲ ਰਿਹਾ ਵਿਵਾਦ ਹੁਣ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ । ਹੁਣ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਦੇ ਅਖਬਾਰਾਂ ਵਿੱਚ ਪ੍ਰਕਾਸ਼ਤ ਮੁੱਖ ਮੰਤਰੀ ਪੰਜਾਬ ਦੇ ਪ੍ਰੈਸ ਬਿਆਨਾਂ ‘ਤੇ ਪ੍ਰਤੀਕਿਰਿਆ ਦਿੱਤੀ ਅਤੇ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖਿਆ ਹੈ। ਇਸ ਦੇ ਨਾਲ ਹੀ ਉਹਨਾਂ ਨੇ ਪ੍ਰੈੱਸ ਰਿਲੀਜ਼ ਰਾਹੀਂ ਮੁੁੱਖ ਮੰਤਰੀ ਭਗਵੰਤ ਮਾਨ ਨੂੰ ਸੰਵਿਧਾਨ ਦੀ ਧਾਰਾ 167 ਅਤੇ 168 ਪੜ੍ਹਨ ਲਈ ਕਿਹਾ ਹੈ। ਬਿਆਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਤੁਸੀਂ ਮੇਰੇ ਨਾਲ ਟੂ ਮੱਚ ਐਂਗਰੀ ਲੱਗਦੇ ਹੋ ਅਤੇ ਨਾਲ ਹੀ ਉਹਨਾਂ ਕਿਹਾ ਕਿ ਇਹ ਵੀ ਜਾਪ ਰਿਹਾ ਹੈ ਕਿ ਤੁਹਾਡੀ ਲੀਗਲ ਟੀਮ ਤੁਹਾਨੂੰ ਚੰਗੀ ਸਲਾਹ ਨਹੀਂ ਦੇ ਰਹੀ ਹੈ।