ਚੰਡੀਗੜ੍ਹ- 25 ਮਈ( ਵਿਸ਼ਵ ਵਾਰਤਾ )– ਸ਼੍ਰੋਮਣੀ ਅਕਾਲੀ ਦੱਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਤਾਪ ਸਿੰਘ ਕੈਰੋਂ ਦੇ ਬੇਟੇ ਸ: ਆਦੇਸ਼ ਪ੍ਰਤਾਪ ਸਿੰਘ ਕੈਰੋਂ ਸਾਬਕਾ ਮੁੱਖ ਮੰਤਰੀ ਮਰਹੂਮ ਸ: ਪ੍ਰਕਾਸ਼ ਸਿੰਘ ਬਾਦਲ ਦੇ ਦਮਾਦ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਤੁਰੰਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਵਿਚੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ।
ਸੂਤਰਾਂ ਅਨੁਸਾਰ ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਇਹ ਫ਼ੈਸਲਾ ਲਿਆ ਹੈ । ਇਹ ਫੈਸਲਾ ਪਾਰਟੀ ਦੇ ਖਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਤੋਂ ਬਾਅਦ ਲਿਆ ਗਿਆ ਹੈ।ਉਹਨਾਂ ’ਤੇ ਦੋਸ਼ ਹੈ ਕਿ ਵਿਰੋਧ ਕਰਦੇ ਹੋਏ ਪਾਰਟੀ ਵਿਰੋਧੀ ਸਰਗਰਮੀਆਂ ਕਰ ਰਹੇ ਸਨ।
ਦਿਲਚਸਪ ਇਹ ਹੈ ਕਿ ਹਨ। ਉਹ ਅਕਾਲੀ ਸਰਕਾਰ ਸਮੇਂ ਕੈਬਨਿਟ ਮੰਤਰੀ ਰਹੇ ਹਨ।