ਆਈਪੀਐਲ:2021 ਸੀਜ਼ਨ 14
ਵਿਰਾਟ ਦੀ ਸੈਨਾ ਦਿੱਲੀ ਤੇ ਪਈ ਭਾਰੀ
ਰਾਇਲ ਚੈਲੇਂਜਰਜ਼ ਬੈਂਗਲੁਰੂ ਨੇ ਜਿੱਤਿਆ ਅੱਜ ਦਾ ਮੈਚ

ਚੰਡੀਗੜ੍ਹ, 27ਅਪ੍ਰੈਲ(ਵਿਸ਼ਵ ਵਾਰਤਾ)- ਵਿਸ਼ਵ ਦੀ ਸਭ ਤੋਂ ਮਸ਼ਹੂਰ ਕ੍ਰਿਕਟ ਲੀਗ ਆਈਪੀਐਲ ਦਾ 14 ਵਾਂ ਸੀਜ਼ਨ ਜਾਰੀ ਹੈ। ਆਈਪੀਐਲ ਦੇ 14 ਵੇਂ ਸੀਜ਼ਨ ਦਾ 22 ਵਾਂ ਮੈਚ ਅੱਜ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਗਿਆ।ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਨੇ 1ਰਨ ਨਾਲ ਜਿੱਤਿਆ। ਆਰਸੀਬੀ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 5ਵਿਕਟਾਂ ਦੇ ਨੁਕਸਾਨ ਤੇ ਦਿੱਲੀ ਨੂੰ 172 ਰਨਾਂ ਦਾ ਟਿੱਚਾ ਦਿੱਤਾ ਸੀ।




















