ਵਿਰੋਧੀਆਂ ਦੇ ਨਾਲ-ਨਾਲ ਕਾਂਗਰਸੀਆਂ ਨੇ ਵੀ ਅੱਜ ਵਾਪਰੇ ਘਟਨਾਕ੍ਰਮ ਤੇ ਚੁੱਕੇ ਸਵਾਲ
ਪੜ੍ਹੋ, ਕੈਪਟਨ ਅਮਰਿੰਦਰ ਸਿੰਘ ਤੇ ਸੁਖਬੀਰ ਬਾਦਲ ਨੇ ਕੀ ਕੀਤਾ ਟਵੀਟ
ਇਹ ਪੰਜਾਬੀਅਤ ਦੇ ਖਿਲਾਫ਼ ਹੈ- ਸੁਨੀਲ ਜਾਖੜ
ਚੰਡੀਗੜ੍ਹ, 5ਜਨਵਰੀ(ਵਿਸ਼ਵ ਵਾਰਤਾ)-ਅੱਜ ਸੁਰੱਖਿਆ ਕਾਰਨਾਂ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜਪੁਰ ਰੈਲੀ ਰੱਦ ਹੋਣ ਤੋਂ ਬਾਅਦ ਵਿਰੋਧੀ ਧਿਰ ਅਤੇ ਕਾਂਗਰਸੀ ਵੀ ਇਸ ਪੂਰੇ ਘਟਨਾਕ੍ਰਮ ਤੇ ਸਵਾਲ ਚੁੱਕ ਰਹੇ ਹਨ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕਿਹਾ “ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਪੂਰੀ ਤਰ੍ਹਾਂ ਅਸਫਲਤਾ,ਸੀਐਮ ਅਤੇ ਐੱਚਐਮ ਪੰਜਾਬ, ਖਾਸ ਤੌਰ ‘ਤੇ ਜ਼ਿੰਮੇਵਾਰ। ਜਦੋਂ ਤੁਸੀਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਨਿਰਵਿਘਨ ਰਸਤਾ ਨਹੀਂ ਦੇ ਸਕਦੇ ਅਤੇ ਉਹ ਵੀ ਪਾਕਿਸਤਾਨ ਦੀ ਸਰਹੱਦ ਤੋਂ ਸਿਰਫ 10 ਕਿਲੋਮੀਟਰ ਦੂਰ, ਤੁਹਾਨੂੰ ਅਹੁਦੇ ‘ਤੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ ਅਤੇ ਤੁਹਾਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ!
https://twitter.com/capt_amarinder/status/1478687537560358913?s=20
ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ ਕਿ “ਪੰਜਾਬ ਵਿੱਚ ਅਮਨ-ਕਾਨੂੰਨ ਪੂਰੀ ਤਰ੍ਹਾਂ ਢਹਿ-ਢੇਰੀ ਹੈ। ਅਸੀਂ ਲੰਬੇ ਸਮੇਂ ਤੋਂ ਇਹ ਕਹਿੰਦੇ ਆ ਰਹੇ ਹਾਂ। ਮੁੱਖ ਮੰਤਰੀ ਰਾਜ ਚਲਾਉਣ ਦੇ ਅਯੋਗ ਹਨ।”
There is complete collapse of law and order in Punjab. We have been saying this for long. The CM is incompetent to run the state.
— Sukhbir Singh Badal (@officeofssbadal) January 5, 2022
ਇਸ ਦੇ ਨਾਲ ਹੀ ਕਾਂਗਰਸੀ ਆਗੂ ਸੁਨੀਲ ਜਾਖੜ ਨੇ ਵੀ ਟਵੀਟ ਕਰ ਕਿਹਾ ਕਿ “ਅੱਜ ਜੋ ਹੋਇਆ ਹੈ, ਉਹ ਸਵੀਕਾਰ ਨਹੀਂ ਕੀਤਾ ਜਾ ਸਕਦਾ ਹੈ। ਇਹ ਪੰਜਾਬੀਅਤ ਦੇ ਖਿਲਾਫ ਹੈ।
ਫਿਰੋਜ਼ਪੁਰ ਵਿੱਚ ਭਾਜਪਾ ਦੀ ਸਿਆਸੀ ਰੈਲੀ ਨੂੰ ਸੰਬੋਧਨ ਕਰਨ ਲਈ ਭਾਰਤ ਦੇ ਪ੍ਰਧਾਨ ਮੰਤਰੀ ਲਈ ਇੱਕ ਸੁਰੱਖਿਅਤ ਰਸਤਾ ਯਕੀਨੀ ਬਣਾਇਆ ਜਾਣਾ ਚਾਹੀਦਾ ਸੀ। ਇਸ ਤਰ੍ਹਾਂ ਲੋਕਤੰਤਰ ਕੰਮ ਕਰਦਾ ਹੈ।”
What has happened today is just not acceptable. It's against Panjabiyat.
A secure passage for the Prime Minister of India to address BJP's political rally in Ferozpur should have been ensured. That’s how democracy works.
— Sunil Jakhar (@sunilkjakhar) January 5, 2022