ਵਿਰੋਧੀ ਧਿਰ ਦੇ ਨੇਤਾ ਬਣਨ ਤੋਂ ਬਾਅਦ ਪਹਿਲੀ ਵਾਰ ਦਿੱਲੀ ਪੁੱਜੇ ਪ੍ਰਤਾਪ ਬਾਜਵਾ ਦੀ ਨਹੀਂ ਹੋਈ ਸੋਨੀਆ ਗਾਂਧੀ ਨਾਲ ਮੁਲਾਕਾਤ
ਪੜ੍ਹੋ ਕੀ ਹੈ ਵਜ੍ਹਾ ਅਤੇ ਕਦੋਂ ਹੋਵੇਗੀ ਮੁਲਾਕਾਤ
ਚੰਡੀਗੜ੍ਹ,19 ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਬਣਨ ਤੋਂ ਬਾਅਦ ਪਹਿਲੀ ਵਾਰ ਕਾਂਗਰਸ ਪ੍ਰਧਾਨ ਸੋਨੀਆ ਗਾਧੀ ਨੂੰ ਮਿਲਣ ਪਹੁੰਚੇ ਪ੍ਰਤਾਪ ਸਿੰਘ ਬਾਜਵਾ ਦੀ ਅੱਜ ਸਵੇਰੇ ਸੋਨੀਆ ਗਾਂਧੀ ਨਾਲ ਮੁਲਾਕਾਤ ਨਹੀਂ ਹੋ ਸਕੀ ਹੈ। ਦਰਅਸਲ ਸੋਨੀਆ ਗਾਂਧੀ ਅਤੇ ਕਾਂਗਰਸ ਹਾਈਕਮਾਨ ਦੇ ਕਈ ਵੱਡੇ ਆਗੂਆਂ ਦੀ ਮੀਟਿੰਗ ਚੱਲ ਰਹੀ ਹੈ। ਇਸ ਮੀਟਿੰਗ ਵਿੱਚ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਸ਼ਾਮਿਲ ਹਨ। ਜਿਸ ਤੋਂ ਬਾਅਦ ਬਾਜਵਾ ਅਤੇ ਸੋਨੀਆ ਗਾਂਧੀ ਦੀ ਮੀਟਿੰਗ ਦਾ ਸਮਾਂ ਸ਼ਾਮ 4:30 ਵਜੇ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਪ੍ਰਤਾਪ ਸਿੰਘ ਬਾਜਵਾ ਦੇ ਨਾਲ ਰਾਜ ਕੁਮਾਰ ਚੱਬੇਵਾਲ ਵੀ ਹਨ। ਜਿਹਨਾਂ ਨੂੰ ਵਿਰੋਧੀ ਧਿਰ ਦਾ ਉਪ ਨੇਤਾ ਬਣਾਇਆ ਗਿਆ ਹੈ।























