*-ਵਿਰੋਧੀ ਪਾਰਟੀਆਂ ਵੱਲੋਂ ਥਰਮਲ ਪਲਾਂਟਾਂ ਸਬੰਧੀ ਆਪ ਦੇ ਖਿਲਾਫ ਕੀਤੀ ਜਾਰੀ ਦੂਸ਼ਣਬਾਜ਼ੀ ਰਾਜਨੀਤੀ ਤੋਂ ਪ੍ਰੇਰਿਤ-ਹਰਪਾਲ ਚੀਮਾ*
*-ਕਾਂਗਰਸ ਅਤੇ ਅਕਾਲੀ ਦਲ ਦੀ ਬਿਜਲੀ ਮਸਲੇ ਤੇ ਪੋਲ ਖੁੱਲ੍ਹਣ ਤੋਂ ਬਾਅਦ ਕੌਝੀ ਰਾਜਨੀਤੀ*
*-ਆਮ ਆਦਮੀ ਪਾਰਟੀ ਪੰਜਾਬ ਵਿੱਚ ਸਸਤੀ ਅਤੇ 24 ਘੰਟੇ ਬਿਜਲੀ ਦੇਣ ਲਈ ਵਚਨਬੱਧ*
ਚੰਡੀਗਡ਼੍ਹ, 10 ਜੁਲਾਈ : ਵਿਰੋਧੀ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਵੱਲੋਂ ਪੰਜਾਬ ਦੇ ਥਰਮਲ ਪਲਾਂਟਾਂ ਬਾਰੇ ਆਮ ਆਦਮੀ ਪਾਰਟੀ ਉੱਤੇ ਲਗਾਏ ਜਾ ਰਹੇ ਦੋਸ਼ਾਂ ਸਬੰਧੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਇਸ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੂਸ਼ਣਬਾਜ਼ੀ ਦੱਸਿਆ। ਆਪਣੇ ਬਿਆਨ ਵਿਚ ਚੀਮਾ ਨੇ ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੇ ਅਜਿਹੀ ਕੋਈ ਅਪੀਲ ਨਹੀਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਨੇ ਗ਼ਲਤ ਬਿਜਲੀ ਸਮਝੌਤੇ ਕਰਕੇ ਪੰਜਾਬ ਦੇ ਲੋਕਾਂ ਦੇ ਹੱਥ ਵੱਢ ਕੇ ਨਿੱਜੀ ਕੰਪਨੀਆਂ ਨੂੰ ਦੇ ਦਿੱਤੇ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਮਿਲੀਭੁਗਤ ਹੋਣ ਕਾਰਨ ਉਹ ਉਨ੍ਹਾਂ ਖ਼ਿਲਾਫ਼ ਕੋਈ ਵੀ ਕਾਰਵਾਈ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦਾ ਇੱਕੋ ਏਜੰਡਾ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ਹਥਿਆਉਣੀ ਏ ਜਿਸ ਨੂੰ ਕਿ ਆਮ ਆਦਮੀ ਪਾਰਟੀ ਕਦੇ ਪੂਰਾ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਦਿੱਲੀ ਦੀ ਸਰਕਾਰ ਲੋਕਾਂ ਨੂੰ ਸਸਤੀ ਅਤੇ 24 ਘੰਟੇ ਬਿਜਲੀ ਮੁਹੱਈਆ ਕਰਾ ਰਹੀ ਹੈ ਅਤੇ ਪੰਜਾਬ ਸਰਕਾਰ ਬਣਨ ਤੋਂ ਬਾਅਦ ਦਿੱਲੀ ਮਾਡਲ ਨੂੰ ਪੰਜਾਬ ਵਿੱਚ ਲਾਗੂ ਕੀਤਾ ਜਾਵੇਗਾ