ਗੁਰਦਾਸ ਮਾਨ ਨੂੰ ਅਦਾਲਤ ਵੱਲੋਂ ਵੱਡਾ ਝਟਕਾ
ਵਿਵਾਦਤ ਟਿੱਪਣੀ ਮਾਮਲੇ ਵਿੱਚ ਜਲੰਧਰ ਦੀ ਅਦਾਲਤ ਵੱਲੋਂ ਜ਼ਮਾਨਤ ਅਰਜ਼ੀ ਰੱਦ
ਜਲੰਧਰ,8 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਨਾਮਵਰ ਗਾਇਕ ਅਤੇ ਫਿਲਮ ਅਦਾਕਾਰ ਗੁਰਦਾਸ ਮਾਨ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੋ ਗਿਆ ਹੈ। ਵਿਵਾਦਤ ਟਿੱਪਣੀਆਂ ਨੂੰ ਲੈ ਕੇ ਨਕੋਦਰ ਵਿਖੇ ਦਰਜ ਮਾਮਲੇ ਦੀ ਸੁਣਵਾਈ ਦੌਰਾਨ ਜਲੰਧਰ ਦੀ ਸ਼ੈਸ਼ਨ ਕੋਰਟ ਨੇ ਗੁਰਦਾਸ ਮਾਨ ਵੱਲੋਂ ਪਾਈ ਗਈ ਜ਼ਮਾਨਤ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਹੁਣ ਗਾਇਕ ਨੂੰ ਜਾਂ ਤਾਂ ਪੁਲਿਸ ਸਾਹਮਣੇ ਪੇਸ਼ ਹੋਣਾ ਪਵੇਗਾ ਜਾਂ ਫਿਰ ਹਾਈਕੋਰਟ ਦਾ ਰੁਖ਼ ਕਰਨਾ ਪਵੇਗਾ ਅਤੇ ਹਾਈਕੋਰਟ ਤੋਂ ਉਕਤ ਮਾਮਲੇ ਵਿੱਚ ਜ਼ਮਾਨਤ ਲੈਣੀ ਪਵੇਗੀ।