– ਪੰਜਾਬੀ ਯੂਨੀਵਰਸਿਟੀ ਵਿਚ ਭਾਈ ਮਨੀ ਸਿੰਘ ਚੇਅਰ ਸਥਾਪਤ ਕਰਨ ਦੀ ਮੰਗ
ਚੰਡੀਗੜ, 4 ਜੁਲਾਈ (ਵਿਸ਼ਵ ਵਾਰਤਾ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਅੱਜ ਵਿਸ਼ਵ ਸਿੱਖ ਰਾਜਪੂਤ ਭਾਈਚਾਰਾ ਧਰਮ ਪ੍ਰਚਾਰ ਕਮੇਟੀ ਦੇ ਇਕ ਵਫਦ ਨੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਵਫਦ ਮੈਂਬਰਾਂ ਨੇ ਮੰਗ ਕੀਤੀ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਸ਼ਹੀਦ ਭਾਈ ਮਨੀ ਸਿੰਘ ਦੀ ਚੇਅਰ ਸਥਾਪਤ ਕੀਤੀ ਜਾਵੇ।
ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਉਹ ਇਸ ਮੰਗ ਨੂੰ ਪੰਜਾਬ ਸਰਕਾਰ ਤੱਕ ਪੁੱਜਦਾ ਕਰਨਗੇ ਅਤੇ ਨਿੱਜੀ ਤੌਰ ‘ਤੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸ਼ਹੀਦ ਭਾਈ ਮਨੀ ਸਿੰਘ ਦੀ ਚੇਅਰ ਸਥਾਪਤ ਕਰਨ ਲਈ ਕਹਿਣਗੇ। ਵਫਦ ਮੈਂਬਰਾਂ ਨੇ ਦੱਸਿਆ ਕਿ ਭਾਈ ਮਨੀ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਵੱਜੋਂ ਸ਼ੁਸ਼ੋਭਿਤ ਰਹੇ ਅਤੇ ਉਨ•ਾਂ ਦਾ ਸਮੁੱਚਾ ਜੀਵਨ ਮਾਨਵਤਾ ਦੀ ਸੇਵਾ, ਭਗਤੀ ਅਤੇ ਅਦੁੱਤੀ ਸ਼ਹੀਦੀ ਕਾਰਨ ਮਨੁੱਖਤਾ ਲਈ ਚਾਨਣ ਮੁਨਾਰਾ ਹੈ।
ਜ਼ਿਲ•ਾ ਰੂਪਨਗਰ ਦੇ ਵਿਕਾਸ ਕਾਰਜਾਂ ਵਿਚ ਪਾਏ ਅਹਿਮ ਯੋਗਦਾਨ ਲਈ ਵਫਦ ਮੈਂਬਰਾਂ ਨੇ ਰਾਣਾ ਕੇ.ਪੀ. ਸਿੰਘ ਦਾ ਸਨਮਾਨ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੀਪੀਸੀਸੀ ਦੇ ਜਨਰਲ ਸਕੱਤਰ ਪਵਨ ਦੀਵਾਨ, ਵਿਸ਼ਵ ਸਿੱਖ ਰਾਜਪੂਤ ਭਾਈਚਾਰਾ ਧਰਮ ਪ੍ਰਚਾਰ ਕਮੇਟੀ ਦੇ ਪ੍ਰਧਾਨ ਗੁਰਮੇਲ ਸਿੰਘ, ਸਕੱਤਰ ਜਨਰਲ ਰਣਜੀਤ ਸਿੰਘ ਖੰਨਾ, ਚੇਅਰਮੈਨ ਗਿਆਨੀ ਕਰਨੈਲ ਸਿੰਘ ਗਰੀਬ, ਜੈਮਲ ਸਿੰਘ ਚੌਹਾਨ, ਸੁਰਜੀਤ ਸਿੰਘ ਗੜੀ, ਦਲੀਪ ਸਿੰਘ ਬੀਕਰ, ਸੰਤੋਖ ਸਿੰਘ ਅਤੇ ਕੁਲਵੰਤ ਸਿੰਘ ਸਮੇਤ ਕਮੇਟੀ ਦੇ ਹੋਰ ਮੈਂਬਰ ਹਾਜ਼ਰ ਸਨ।
ਫੋਟੋ ਕੈਪਸ਼ਨ- ਚੰਡੀਗੜ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਸਨਮਾਨਿਤ ਕਰਦੇ ਹੋਏ ਵਿਸ਼ਵ ਸਿੱਖ ਰਾਜਪੂਤ ਭਾਈਚਾਰਾ ਧਰਮ ਪ੍ਰਚਾਰ ਕਮੇਟੀ ਦੇ ਅਹੁਦੇਦਾਰ।