• Latest
  • Trending
ਵਿਸ਼ੇਸ਼ ਮੁੱਖ ਸਕੱਤਰ ਰਵਨੀਤ ਕੌਰ ਨੇ ਜ਼ਿਲ੍ਹੇ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਵਿਸ਼ੇਸ਼ ਮੁੱਖ ਸਕੱਤਰ ਰਵਨੀਤ ਕੌਰ ਨੇ ਜ਼ਿਲ੍ਹੇ ਦੀ ਪ੍ਰਗਤੀ ਦਾ ਜਾਇਜ਼ਾ ਲਿਆ

4 years ago
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ

2 minutes ago
ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ,  ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

27 minutes ago
G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

42 minutes ago
ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

2 hours ago
ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

2 hours ago
ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

2 hours ago
ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

2 hours ago
ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

2 hours ago
Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

3 hours ago
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

4 hours ago
Hindi News
English News
Tuesday, June 16, 2026
No Result
View All Result
34 °c
Chandigarh
34 ° Wed
34 ° Thu
36 ° Fri
38 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਸ਼ੇਸ਼ ਮੁੱਖ ਸਕੱਤਰ ਰਵਨੀਤ ਕੌਰ ਨੇ ਜ਼ਿਲ੍ਹੇ ਦੀ ਪ੍ਰਗਤੀ ਦਾ ਜਾਇਜ਼ਾ ਲਿਆ

October 31, 2022
in ਖੇਤੀਬਾੜੀ, ਨਵਾਂਸ਼ਹਿਰ, ਪੰਜਾਬ
ਵਿਸ਼ੇਸ਼ ਮੁੱਖ ਸਕੱਤਰ ਰਵਨੀਤ ਕੌਰ ਨੇ ਜ਼ਿਲ੍ਹੇ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਸ਼ਹੀਦ ਭਗਤ ਸਿੰਘ ਨਗਰ  ‘ਚ 250180 ਮੀਟਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ-  ਰਵਨੀਤ ਕੌਰ

ਨਵਾਂਸ਼ਹਿਰ, 31 ਅਕਤੂਬਰ(ਵਿਸ਼ਵ ਵਾਰਤਾ)ਵਿਸ਼ੇਸ਼ ਮੁੱਖ ਸਕੱਤਰ ਕਮ ਵਿੱਤੀ ਕਮਿਸ਼ਨਰ ਸਹਿਕਾਰਤਾ ਵਿਭਾਗ ਰਵਨੀਤ ਕੌਰ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 250180 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਿਸ ਵਿੱਚੋਂ 207867 ਮੀਟਰਿਕ ਟਨ ਦੀ ਲਿਫਟਿੰਗ ਹੋ ਚੁੱਕੀ ਹੈ, ਜਦਕਿ ਖਰੀਦੇ ਗਏ ਝੋਨੇ ਲਈ ਕਿਸਾਨਾਂ ਦੇ ਖਾਤੇ ਵਿੱਚ 486.57 ਲੱਖ ਰੁਪਏ ਦੀ ਅਦਾਇਗੀ ਵੀ ਕਰ ਦਿੱਤੀ ਗਈ ਹੈ।  
      ਅੱਜ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਹੋਰ ਜ਼ਿਲ੍ਹਾ ਅਧਿਕਾਰੀਆਂ ਨਾਲ ਇੱਕ ਵਰਚੁਅਲ ਸਮੀਖਿਆ ਮੀਟਿੰਗ ਦੌਰਾਨ ਜ਼ਿਲ੍ਹੇ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ, ਉਨ੍ਹਾਂ ਜ਼ਿਲ੍ਹੇ ਵਿੱਚ ਨਿਰਵਿਘਨ ਖਰੀਦ ਪ੍ਰਕਿਰਿਆ ’ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਨੇ ਸੁਰੱਖਿਅਤ ਵਾਤਾਵਰਣ ਦੇ ਵਡੇਰੇ ਹਿੱਤ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਸਖਤੀ ਨਾਲ ਰੋਕਣ ਦੀ ਲੋੜ ’ਤੇ ਜ਼ੋਰ ਦਿੱਤਾ।
      ਉਨ੍ਹਾਂ ਇਸ ਸਾਲ 15 ਅਗਸਤ ਨੂੰ ਜ਼ਿਲ੍ਹੇ ਚ ਰਾਹੋਂ ਵਿਖੇ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕ ਦੀ ਸਫ਼ਲਤਾ ਦਰ ਦੀ ਸਮੀਖਿਆ ਕਰਨ ਬਾਅਦ ਦੱਸਿਆ ਕਿ ਹੁਣ ਤੱਕ ਇੱਥੋਂ ਮਿਲਣ ਵਾਲੀਆਂ ਸਿਹਤ ਸਹੂਲਤਾਂ ਦਾ 3164 ਲੋਕਾਂ ਨੇ ਲਾਭ ਲਿਆ ਹੈ।  ਇਸ ਤੋਂ ਇਲਾਵਾ 187 ਲੈਬ ਟੈਸਟ ਕੀਤੇ ਗਏ। ਉਨ੍ਹਾਂ ਇਸ ਸ਼ਾਨਦਾਰ ਕਾਰਗੁਜ਼ਾਰੀ ਲਈ ਉੱਥੇ ਤਾਇਨਾਤ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ਼ ਦੀ ਸ਼ਲਾਘਾ ਕੀਤੀ ਅਤੇ ਸਿਵਲ ਸਰਜਨ ਨੂੰ ਅਜਿਹੇ ਹੋਰ ਵੀ ਲੋਕ ਪੱਖੀ ਪ੍ਰੋਜੈਕਟ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਕਿਹਾ।
       ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਸਮਾਰਟ ਵਿਲੇਜ ਮੁਹਿੰਮ ਤਹਿਤ 96.5 ਫੀਸਦੀ ਪੇਂਡੂ ਵਿਕਾਸ ਕਾਰਜ ਮੁਕੰਮਲ ਕਰਕੇ ਸ਼ਲਾਘਾਯੋਗ ਕੰਮ ਕੀਤਾ ਹੈ। ਇਸ ਸਕੀਮ ਤਹਿਤ 101 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ 3473 ਕੰਮ ਅਰੰਭੇ ਗਏ ਸਨ।
       ਵਿਸ਼ੇਸ਼ ਮੁੱਖ ਸਕੱਤਰ ਨੇ ਸਰਕਾਰੀ ਸਕੂਲਾਂ ਅਤੇ ਜਨਤਕ ਇਮਾਰਤਾਂ ਵਿੱਚ ਲਗਾਏ ਜਾ ਰਹੇ ਰੂਫ ਟਾਪ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਅਤੇ ਸਰਕਾਰੀ ਇਮਾਰਤਾਂ ’ਤੇ ਰੂਫ ਟਾਪ ਸੋਲਰ ਐਨਰਜੀ ਪ੍ਰੋਜੈਕਟ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਦੇ ਨਿਰਦੇਸ਼ ਵੀ ਦਿੱਤੇ।
       ਉਨ੍ਹਾਂ ਜ਼ਿਲ੍ਹੇ ਵਿੱਚ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਸਕੀਮ ਤਹਿਤ ਵੱਧ ਤੋਂ ਵੱਧ ਫੰਡ ਖਰਚ ਕਰਨ ਦੇ ਜ਼ਿਲ੍ਹੇ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਲਾਨਾ 54 ਕਰੋੜ ਦੇ ਮੁਕਾਬਲੇ 30.43 ਕਰੋੜ ਦਾ ਟੀਚਾ ਪ੍ਰਾਪਤ ਕਰਨਾ ਚੰਗੀ ਗੱਲ ਹੈ ਅਤੇ ਸਾਨੂੰ ਵੱਧ ਤੋਂ ਵੱਧ ਮਨਰੇਗਾ ਮਜ਼ਦੂਰਾਂ ਤੱਕ ਇਸ ਯੋਜਨਾ ਦਾ ਲਾਭ ਪਹੁੰਚਾਉਣਾ ਚਾਹੀਦਾ ਹੈ। ਉਨ੍ਹਾਂ ਨੇ ਮਨਰੇਗਾ ਤਹਿਤ ਹੁਣ ਤੱਕ ਪੈਦਾ ਕੀਤਿਆਂ ਮਾਨਵੀ ਦਿਹਾੜੀਆਂ ਦੀ ਗਿਣਤੀ ’ਤੇ ਵੀ ਤਸੱਲੀ ਪ੍ਰਗਟਾਈ। ਜ਼ਿਲ੍ਹੇ ਵਿੱਚ ਇਸ ਸਾਲ ਹੁਣ ਤੱਕ 7.22 ਲੱਖ ਮਾਨਵੀ ਦਿਹਾੜੀਆਂ ਦਾ ਰੁਜ਼ਗਾਰ ਪੈਦਾ ਕੀਤਾ ਗਿਆ ਹੈ।
     ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫਗਵਾੜਾ-ਰੂਪਨਗਰ ਨੈਸ਼ਨਲ ਹਾਈਵੇਅ ਦੇ ਦੋਵੇਂ ਹਰੀ ਪੱਟੀ ਬਣਾਉਣ ਦੇ ਜ਼ਿਲ੍ਹੇ ਦੇ ਯਤਨਾਂ ਨੂੰ ਮਿਲੀ ਸਫ਼ਲਤਾ ਬਾਰੇ ਵੀ ਜਾਣੂ ਕਰ ਆਇਆ।
    ਜ਼ਿਲ੍ਹਾ ਪ੍ਰਸ਼ਾਸਨ ਨੇ ਸੇਵਾ ਕੇਂਦਰਾਂ ਦੀ ਪ੍ਰਗਤੀ ਰਿਪੋਰਟ ਪੇਸ਼ ਕਰਦੇ ਹੋਏ ਰਾਜ ਭਰ ਵਿੱਚ ਕੁੱਝ ਇੱਕ ਸੇਵਾਵਾਂ ਲਈ ਲੋੜੀਂਦੇ ਦਸਤਾਵੇਜ਼ਾਂ ਵਿੱਚ ਇਕਸਾਰਤਾ ਲਿਆਉਣ ਦੇ ਨਾਲ-ਨਾਲ ਦਸਤਾਵੇਜ਼ਾਂ ਨੂੰ ਭੌਤਿਕ ਰੂਪ ਵਿਚ ਜਮ੍ਹਾਂ ਕਰਵਾਉਣ ਦੀ ਵਿਧੀ ਵਿੱਚ ਕੁਝ ਬਦਲਾਅ ਕਰਨ ਦਾ ਸੁਝਾਅ ਦਿੱਤਾ। ਵਿਸ਼ੇਸ਼ ਪ੍ਰਮੁੱਖ ਸਕੱਤਰ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਕੋਲ ਇਹ ਮੁੱਦਾ ਉਠਾਉਣ ਦਾ ਭਰੋਸਾ ਦਿੱਤਾ।
     ਸਹਿਕਾਰਤਾ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਕਮ ਵਿੱਤੀ ਕਮਿਸ਼ਨਰ ਰਵਨੀਤ ਕੌਰ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਿਹਾ ਕਿ ਕਿਸੇ ਵੀ ਤਰਾਂ ਦੀ ਦੇਰੀ ਨੂੰ ਟਾਲਣ ਅਤੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ।
      ਵਿਸ਼ੇਸ਼ ਮੁੱਖ ਸਕੱਤਰ ਕਮ ਵਿੱਤੀ ਕਮਿਸ਼ਨਰ ਸਹਿਕਾਰਤਾ ਰਵਨੀਤ ਕੌਰ ਦੀ ਵਰਚੁਅਲ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਵਿੱਚ ਏ ਡੀ ਸੀ (ਡੀ) ਅਮਰਦੀਪ ਸਿੰਘ ਬੈਂਸ, ਐਸ ਡੀ ਐਮਜ਼ ਮੇਜਰ ਸ਼ਿਵਰਾਜ ਸਿੰਘ ਬੱਲ ਅਤੇ ਡਾ. ਪੂਨਮ ਪ੍ਰੀਤ ਕੌਰ, ਸਿਵਲ ਸਰਜਨ ਡਾ. ਦਵਿੰਦਰ ਢਾਂਡਾ, ਡੀ ਡੀ ਪੀ ਓ ਦਵਿੰਦਰ ਕੁਮਾਰ ਤੇ ਜ਼ਿਲ੍ਹਾ ਮੰਡੀ ਅਫ਼ਸਰ ਰੁਪਿੰਦਰ ਮਿਨਹਾਸ ਸ਼ਾਮਲ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ

by Jaspreet Kaur
June 16, 2026
0

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ ਅੰਮ੍ਰਿਤਸਰ, 16 ਜੂਨ (ਵਿਸ਼ਵ ਵਾਰਤਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ,  ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

by Jaspreet Kaur
June 16, 2026
0

ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ ਜਲੰਧਰ, 16 ਜੂਨ (ਵਿਸ਼ਵ ਵਾਰਤਾ): ਕੇਂਦਰ ਸਰਕਾਰ ਨੇ ਜਲੰਧਰ ਸਥਿਤ...

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

by Jaspreet Kaur
June 16, 2026
0

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ - ਮੰਤਰੀ ਸੌਂਦ ਨੇ ਲੋਕ...

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

by Ankit
June 16, 2026
0

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ

by Jaspreet Kaur
June 16, 2026
0

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ ਅੰਮ੍ਰਿਤਸਰ, 16 ਜੂਨ (ਵਿਸ਼ਵ ਵਾਰਤਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

Most Popular

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

by Ankit
2 weeks ago
0

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 