ਵਿਸ਼ੇਸ਼ ਸਾਰੰਗਲ ਅੱਜ ਸੰਭਾਲਣਗੇ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ
ਚੰਡੀਗੜ੍ਹ, 17 ਜੂਨ (ਵਿਸ਼ਵ ਵਾਰਤਾ) : ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿਚ ਨਿਯੁਕਤ ਕੀਤੇ ਗਏ ਨਵੇਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅੱਜ ਆਪਣਾ ਅਹੁਦਾ ਸੰਭਾਲਣ ਜਾ ਰਹੇ ਹਨ। ਦੱਸ ਦੇਈਏ ਕਿ ਜਸਪ੍ਰੀਤ ਸਿੰਘ ਦੇ ਤਬਾਦਲੇ ਤੋਂ ਬਾਅਦ ਜਲੰਧਰ ਦੀ ਜ਼ਿੰਮੇਵਾਰੀ ਵਿਸ਼ੇਸ਼ ਸਾਰੰਗਲ ਨੂੰ ਦਿੱਤੀ ਗਈ ਹੈ। ਅਧਿਕਾਰੀਆਂ ਦੇ ਹਾਲ ਹੀ ਵਿੱਚ ਕੀਤੇ ਗਏ ਤਬਾਦਲਿਆਂ ਵਿੱਚ ਵਿਸ਼ੇਸ਼ ਸਾਰੰਗਲ ਨੂੰ ਡਿਪਟੀ ਕਮਿਸ਼ਨਰ ਜਲੰਧਰ ਦਾ ਅਹੁਦਾ ਸੌਂਪਿਆ ਗਿਆ ਹੈ।