ਵਿਸਾਖੀ ਮੌਕੇ ਕਰਵਾਏ ਗਏ ਆਨਲਾਈਨ ਮੁਕਾਬਲੇ
ਜੈਤੋ,13ਅਪ੍ਰੈਲ( ਰਘੂਨੰਦਨ ਪਰਾਸ਼ਰ )ਅੱਜ ਵਿਸਾਖੀ ਦੇ ਪਵਿੱਤਰ ਤਿਉਹਾਰ ਦੇ ਮੌਕੇ ‘ਤੇ ਸ਼ਿਵਾਲਿਕ ਕਿਡਜ਼ ਸਕੂਲ ਜੈਤੋ ਦੇ ਬੱਚਿਆਂ ਦੇ ਆਨਲਾਈਨ ਮੁਕਾਬਲੇ ਕਰਵਾਏ ਗਏ। ਜਿਸ ਵਿਚ ਵੱਖ-ਵੱਖ ਕਲਾਸਾਂ ਦੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਬੱਚਿਆਂ ਵੱਲੋਂ ਵਿਸਾਖੀ ਨਾਲ ਸੰਬੰਧਿਤ ਡਾਂਸ ਪੇਸ਼ ਕੀਤੇ ਗਏ, ਵਿਸਾਖੀ ਨਾਲ ਸਬੰਧਤ ਪੋਸਟਰ ਬਣਾਏ ਗਏ, ਵਿਸਾਖੀ ਨਾਲ ਸਬੰਧਿਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਅਮਨਪ੍ਰੀਤ ਕੌਰ ਵੱਲੋਂ ਬੱਚਿਆਂ ਦੀ ਇਸ ਕਾਰਗੁਜ਼ਾਰੀ ਲਈ ਉਨ੍ਹਾਂ ਨੂੰ ਸ਼ਾਬਾਸ਼ੀ ਦਿੰਦਿਆਂ ਵਿਸਾਖੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ ਗਈ। ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਅਸ਼ਵਨੀ ਕੁਮਾਰ ਗਰਗ, ਚਰਨ ਦਾਸ ਮਿੱਤਲ ਜੀ, ਅਸ਼ੋਕ ਕੁਮਾਰ ਗਰਗ , ਜਗਮੇਲ ਸਿੰਘ ਬਰਾੜ , ਰਾਮ ਸਰੂਪ ਰਾਮ ਸਰੂਪ ਬਾਂਸਲ , ਗੌਰਵ ਗਰਗ ਲੱਕੀ ਵੱਲੋਂ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ ਗਈ।