
ਚੰਡੀਗੜ੍ਹ 3 ਅਪ੍ਰੈਲ ( ਵਿਸ਼ਵ ਵਾਰਤਾ)- ਵਿਸਾਖੀ ਮੌਕੇ ਗੁਰਦੁਆਰਿਆਂ ਵਿੱਚ ਇਕੱਠ ਨਹੀਂ ਹੋਣਗੇ ।ਇਹ ਅਹਿਮ ਫੈਸਲਾ ਅੱਜ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਵੀਡੀਉ ਕਾਨਫਰੰਸ ਰਾਹੀਂ ਹੋਈ ਮੀਟਿੰਗ ਵਿੱਚ ਲਿਆ ਗਿਆ । ਇਹ ਜਾਣਕਾਰੀ ਦਿੰਦਿਆ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਤੇ ਸਰਬ ਸੰਮਤੀ ਨਾਲ ਕੀਤੇ ਗਏ ਫੈਸਲੇ ਵਿੱਚ ਸੰਗਤਾਂ ਨੂੰ ਘਰਾਂ ਵਿੱਚ ਸਹਿਜ ਪਾਠ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।





















