ਵਿੱਕੀ ਮਿੱਡੂਖੇੜਾ ਕਤਲਕਾਂਡ ਮਾਮਲੇ ਵਿੱਚ ਸ਼ਗਨਪ੍ਰੀਤ ਦੀਆਂ ਪਟੀਸ਼ਨਾਂ ਤੇ ਹਾਈਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ
ਚੰਡੀਗੜ੍ਹ,7 ਜੁਲਾਈ(ਵਿਸ਼ਵ ਵਾਰਤਾ)- ਪਿਛਲੇ ਸਾਲ ਮੋਹਾਲੀ ‘ਚ ਹੋਏ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ ‘ਚ ਦੋਸ਼ੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਦੀਆਂ ਪਟੀਸ਼ਨਾਂ ਤੇ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਜਾਣਕਾਰੀ ਲਈ ਦੱਸ ਦਈਏ ਕਿ ਸ਼ਗਨਪ੍ਰੀਤ ਨੇ ਹਾਈਕੋਰਟ ‘ਚ ਦੋ ਪਟੀਸ਼ਨਾਂ ਦਾਇਰ ਕਰਕੇ ਆਪਣੀ ਜ਼ਮਾਨਤ ਦੇ ਨਾਲ-ਨਾਲ ਸੁਰੱਖਿਆ ਦੀ ਮੰਗ ਵੀ ਕੀਤੀ ਸੀ, ਜਿਸ ‘ਤੇ ਦੋਵਾਂ ਧਿਰਾਂ ਦੀ ਸੁਣਵਾਈ ਤੋਂ ਬਾਅਦ ਹਾਈਕੋਰਟ ਨੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ।