ਵਿੱਕੀ ਮਿੱਡੂਖੇੜਾ ਕਤਲਕਾਂਡ ਮਾਮਲੇ ਵਿੱਚ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਨੂੰ ਹਾਈਕੋਰਟ ਵੱਲੋਂ ਝਟਕਾ
ਚੰਡੀਗੜ੍ਹ,18 ਜੁਲਾਈ(ਵਿਸ਼ਵ ਵਾਰਤਾ)- ਅਕਾਲੀ ਆਗੂ ਵਿੱਕੀ ਮਿੱਡੂਖੇੜਾ ਕਤਲਕਾਂਡ ਮਾਮਲੇ ਵਿੱਚ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਝਟਕਾ ਲੱਗਾ ਹੈ। ਜਾਣਕਾਰੀ ਅਨੁਸਾਰ ਹਾਈਕੋਰਟ ਨੇ ਸ਼ਗਨਪ੍ਰੀਤ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਿਜ ਕਰ ਦਿੱਤੀ ਹੈ। ਹਾਲਾਂਕਿ ਇਸੇ ਮਾਮਲੇ ਵਿੱਚ ਹੀ ਅਦਾਲਤ ਨੇ ਸ਼ਗਨਪ੍ਰੀਤ ਨੂੰ ਸਕਿਉਰਿਟੀ ਮੁੱਹਈਆ ਕਰਵਾਉਣ ਦੀ ਮੰਗ ਮੰਨ ਲਈ ਹੈ। ਦੱਸ ਦਈਏ ਕਿ ਸ਼ਗਨਪ੍ਰੀਤ ਨੇ ਹਾਈਕੋਰਟ ਵਿੱਚ ਅਰਜੀ ਪਾ ਕੇ ਭਾਰਤ ਆਉਣ ਤੇ ਸੁਰੱਖਿਆ ਅਤੇ ਅਗਾਊਂ ਜ਼ਮਾਨਤ ਮੰਗੀ ਸੀ।