ਵਿੱਕੀ ਮਿੱਡੂਖੇੜਾ ਦੇ ਕਤਲ ਦੀ ਲਈ ਕਿਸਨੇ ਜ਼ਿੰਮੇਵਾਰੀ
ਵਿੱਕੀ ਮਿੱਡੂਖੇੜਾ ਦੇ ਲਾਰੈਂਸ ਬਿਸ਼ਨੋਈ ਨਾਲ ਕੀ ਸਨ ਸਬੰਧ :- ਪੜ੍ਹੋ ਪੂਰੀ ਖ਼ਬਰ
ਐਸ.ਏ.ਐਸ. ਨਗਰ 7 ਅਗਸਤ ( ਵਿਸ਼ਵ ਵਾਰਤਾ )- ਵਿਚਲੇ ਸੈਕਟਰ 71 ਸਥਿਤ ਕਮਿਊਨਿਟੀ ਸੈਂਟਰ ਦੇ ਨਜ਼ਦੀਕ ਦਿਨ ਦਿਹਾੜੇ SOI ਦੇ ਸਾਬਕਾ ਪ੍ਰਧਾਨ ਵਿੱਕੀ ਮਿੱਡੂਖੇੜਾ ਦੇ ਕਤਲ ਦੇ ਮਾਮਲੇ ‘ਚ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਦਵਿੰਦਰ ਬੰਬੀਹਾ ਗਰੁੱਪ ਨੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਭਾਵੇਂ ਕਿ ਇਸ ਮਾਮਲੇ ਚ ਪੁਲਿਸ ਵੱਲੋਂ ਵੱਖ ਵੱਖ ਥਿਊਰੀਆਂ ਤੇ ਕੰਮ ਕੀਤਾ ਜਾ ਰਿਹਾ ਹੈ ਪਰ ਪੁਲੀਸ ਵੱਲੋਂ ਕੁਝ ਦਿਨ ਪਹਿਲਾਂ ਹੋਏ ਰਾਣਾ ਕੰਦੋਵਾਲੀਆ ਦੇ ਕਤਲ ਦੇ ਮਾਮਲੇ ਨਾਲ ਵੀ ਜੋੜ ਕੇ ਵੇਖਿਆ ਜਾ ਰਿਹਾ ਹੈ ਕਿ ਸ਼ਾਇਦ ਵਿੱਕੀ ਮਿੱਡੂਖੇੜਾ ਦਾ ਕਤਲ ਬਦਲਾ ਲੈਣ ਲਈ ਤਾਂ ਨਹੀਂ ਕੀਤਾ ਹੈ? ਦੂਜੇ ਪਾਸੇ ਇਸ ਮਾਮਲੇ ਚ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਬੰਬੀਹਾ ਗਰੁੱਪ ਨੇ ਕਤਲ ਦੀ ਜ਼ਿੰਮੇਵਾਰੀ ਲਈ ਹੈ ਅਤੇ ਜ਼ਿਕਰ ਕੀਤਾ ਹੈ ਕਿ ਵਿੱਕੀ ਮਿੱਡੂਖੇੜਾ ਨੂੰ ਕਈ ਵਾਰ ਸਮਝਾਇਆ ਸੀ ਪਰ ਉਹ ਉਨ੍ਹਾਂ ਦੇ ਐਂਟੀ ਹੋ ਕੇ ਲਾਰੈਂਸ ਬਿਸ਼ਨੋਈ ਨੂੰ ਸਾਰੀ ਜਾਣਕਾਰੀ ਦਿੰਦਾ ਸੀ ਤੇ ਗੁਰਲਾਲ ਭਲਵਾਨ ਤੇ ਰਾਣਾ ਕੰਦੋਵਾਲੀਆ ਨੂੰ ਵੀ ਮਰਵਾਇਆ ਸੀ। ਇਸ ਪੋਸਟ ‘ਚ ਦੋਸ਼ ਲਗਾਏ ਗਏ ਹਨ ਕਿ ਵਿੱਕੀ ਮਿੱਡੂਖੇੜਾ ਲਾਰੈਂਸ ਬਿਸ਼ਨੋਈ ਨੂੰ ਕਲਾਕਾਰਾਂ ਅਤੇ ਵੱਡੇ ਬਿਜ਼ਨਸਮੈਨਾਂ ਦੇ ਨੰਬਰ ਦਿੰਦਾ ਸੀ ਤੇ ਉਨ੍ਹਾਂ ਤੋਂ ਪੈਸੇ ਵਸੂਲਣ ਦਾ ਕੰਮ ਕਰਦੇ ਸੀ ਅਤੇ ਇਸ ਤੋਂ ਇਲਾਵਾ ਇਨ੍ਹਾਂ ਦੇ ਗਰੁੱਪ ਵੱਲੋਂ ਜੋ ਵੀ ਕਤਲ ਹੁੰਦਾ ਸੀ ਉਸਨੂੰ ਬੰਬੀਹਾ ਗਰੁੱਪ ਨਾਲ ਜੋੜ ਦਿੰਦੇ ਸੀ ਪਰ ਇਸ ‘ਚ ਕਿੰਨੀ ਕੁ ਸੱਚਾਈ ਹੈ ਇਹ ਤਾਂ ਪੁਲੀਸ ਵੱਲੋਂ ਜਾਂਚ ਕਰਨ ਤੋਂ ਬਾਅਦ ਹੀ ਸਾਹਮਣੇ ਆਵੇਗਾ।