ਵਿੱਕੀ ਮਿੱਡੂਖੇੜਾ ਦੇ ਭਰਾ ਨੇ ਖੜਕਾਇਆ ਹਾਈਕੋਰਟ ਦਾ ਦਰਵਾਜਾ
ਸਿੱਧੂ ਮੂਸੇਵਾਲਾ ਦੇ ਕਤਲ ਪਿੱਛੇ ਵਿੱਕੀ ਦੇ ਕਤਲ ਦਾ ਬਦਲਾ ਲੈਣ ਵਾਲੀ ਲਾਰੇਂਸ ਬਿਸ਼ਨੋਈ ਗੈਂਗ ਦੀ ਫੇਸਬੁੱਕ ਪੋਸਟ ਤੋਂ ਬਾਅਦ ਪ੍ਰਗਟਾਇਆ ਸੁਰੱਖਿਆ ਵਿੱਚ ਖਦਸ਼ਾ
ਚੰਡੀਗੜ੍ਹ,31 ਮਈ(ਵਿਸ਼ਵ ਵਾਰਤਾ)- ਪਿਛਲੇ ਸਾਲ ਗੈਂਗਸਟਰਾਂ ਵੱਲੋਂ ਮੋਹਾਲੀ ਵਿਖੇ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਵਿੱਕੀ ਮਿੱਡੂਖੇੜਾ ਦੇ ਵੱਡੇ ਭਰਾ ਅਜੇ ਪਾਲ ਸਿੰਘ ਮਿੱਡੂਖੇੜਾ ਨੇ ਆਪਣੀ ਜਾਨ ਨੂੰ ਖ਼ਤਰਾ ਹੋਣ ਦੀ ਸੰਭਾਵਨਾ ਜਤਾਉਂਦੇ ਹੋਏ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ ਅਤੇ ਢੁਕਵੀਂ ਸੁਰੱਖਿਆ ਦੀ ਮੰਗ ਕੀਤ ਹੈ। ਦੱਸ ਦਈਏ ਕਿ 29 ਮਈ ਨੂੰ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਵੀ ਗੈਂਗਸਟਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਨੇ ਇਸ ਕਤਲ ਦੀ ਜਿੰਮੇਵਾਰੀ ਲਈ ਸੀ ਅਤੇ ਇੱਕ ਫੇਸਬੁੱਕ ਪੋਸਟ ਵਿੱਚ ਦਾਅਵਾ ਕੀਤਾ ਸੀ ਕਿ ਵਿੱਕੀ ਦੇ ਕਤਲ ਵਿੱਚ ਉਸਦੀ ਭੂਮਿਕਾ ਦਾ ਬਦਲਾ ਲੈਣ ਲਈ ਸਿੱਧੂ ਮੂਸੇਵਾਲਾ ਨੂੰ ਮਾਰਿਆ ਗਿਆ ਹੈ।