ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਪੇਸ਼ ਕਰਨਗੇ ਅੰਤਰਿਮ ਬਜਟ
ਚੰਡੀਗੜ੍ਹ,1ਫਰਵਰੀ(ਵਿਸ਼ਵ ਵਾਰਤਾ)- ਅੱਜ ਯਾਨੀ 1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ 2024-25 ਦਾ ਬਜਟ ਪੇਸ਼ ਕਰੇਗੀ। ਇਹ ਅੰਤਰਿਮ ਬਜਟ ਹੈ, ਕਿਉਂਕਿ ਆਮ ਚੋਣਾਂ ਅਪ੍ਰੈਲ-ਮਈ ਵਿੱਚ ਹੋਣੀਆਂ ਹਨ। ਨਵੀਂ ਸਰਕਾਰ ਦੇ ਸੱਤਾ ‘ਚ ਆਉਣ ਤੋਂ ਬਾਅਦ ਜੁਲਾਈ ‘ਚ ਪੂਰਾ ਬਜਟ ਪੇਸ਼ ਕੀਤੇ ਜਾਣ ਦੀ ਉਮੀਦ ਹੈ। ਅੰਤਰਿਮ ਬਜਟ ਮੌਜੂਦਾ ਸਰਕਾਰ ਨੂੰ ਨਵੀਂ ਸਰਕਾਰ ਦੇ ਆਉਣ ਅਤੇ ਪੂਰਾ ਬਜਟ ਪੇਸ਼ ਹੋਣ ਤੱਕ ਦੇਸ਼ ਨੂੰ ਚਲਾਉਣ ਲਈ ਪੈਸਾ ਪ੍ਰਦਾਨ ਕਰਦਾ ਹੈ। ਇਸ ਬਜਟ ਵਿੱਚ ਕਿਸੇ ਵੱਡੇ ਐਲਾਨ ਦੀ ਉਮੀਦ ਨਹੀਂ ਹੈ। ਵਿੱਤ ਮੰਤਰੀ ਸੀਤਾਰਮਨ ਇਸ ਬਾਰੇ ਪਹਿਲਾਂ ਹੀ ਸੰਕੇਤ ਦੇ ਚੁੱਕੇ ਹਨ। ਅੰਤਰਿਮ ਬਜਟ ਵਿੱਚ, ਸਰਕਾਰ ਨੂੰ ਕੋਈ ਵੀ ਵੱਡੀਆਂ ਨੀਤੀਗਤ ਤਬਦੀਲੀਆਂ ਕਰਨ ਦੀ ਇਜਾਜ਼ਤ ਨਹੀਂ ਹੈ ਜੋ ਵੋਟਰਾਂ ਨੂੰ ਪ੍ਰਭਾਵਿਤ ਕਰ ਸਕਦੀ ਹੈ। ਹਾਲਾਂਕਿ, ਸੰਵਿਧਾਨ ਸਰਕਾਰ ਨੂੰ ਅੰਤਰਿਮ ਬਜਟ ਵਿੱਚ ਟੈਕਸ ਪ੍ਰਣਾਲੀ ਵਿੱਚ ਬਦਲਾਅ ਕਰਨ ਦੀ ਸ਼ਕਤੀ ਦਿੰਦਾ ਹੈ। 2019 ਦੇ ਅੰਤਰਿਮ ਬਜਟ ਵਿੱਚ ਵੀ ਸਰਕਾਰ ਨੇ 87ਏ ਦੇ ਤਹਿਤ ਇਨਕਮ ਟੈਕਸ ਵਿੱਚ ਛੋਟ ਦਿੱਤੀ ਸੀ। ਇਸ ਕਾਰਨ 5 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ਟੈਕਸ ਮੁਕਤ ਹੋ ਗਈ।