3 ਦਿਨ ਵਿਚ ਮਿਲਣਗੀਆਂ 200 ਹੋਰ ਪੀਪੀਈ ਕਿੱਟਾਂ
ਕਿਹਾ ਡਾਕਟਰੀ ਸਾਜੋ ਸਮਾਨ ਦੀ ਨਹੀਂ ਰਹਿਣ ਦਿੱਤੀ ਜਾਵੇਗੀ ਕਮੀ
ਬੰਠਿਡਾ, 8 ਅਪ੍ਰੈਲ( ਵਿਸ਼ਵ ਵਾਰਤਾ)-ਪੰਜਾਬ ਦੇ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਸੋਮਵਾਰ ਨੂੰ ਡਾਕਟਰੀ ਅਮਲੇ ਨੂੰ ਇਕ ਹਫਤੇ ਵਿਚ ਪੀਪੀਈ ਕਿੱਟਾਂ ਮੁਹਈਆ ਕਰਵਾਉਣ ਦਾ ਕੀਤਾ ਵਾਇਦਾ ਸਿਰਫ 48 ਘੰਟਿਆਂ ਵਿਚ ਵੀ ਨਿਭਾਅ ਦਿੱਤਾ ਅਤੇ ਅੱਜ ਇੰਡੀਅਨ ਮੈਡੀਕਲ ਐਸੋਸੀਏਸ਼ਨ ਅਤੇ ਖਾਲਸਾ ਏਡ ਦੀ ਮਦਦ ਨਾਲ 50 ਪੀਪੀਈ ਕਿੱਟਾਂ ਸਿਵਲ ਹਸਪਤਾਲ ਬਠਿੰਡਾਂ ਨੂੰ ਉਪਲਬੱਧ ਕਰਵਾ ਦਿੱਤੀਆਂ। ਜਦ ਕਿ 200 ਹੋਰ ਕਿੱਟਾਂ ਦੀ ਸਪਲਾਈ ਸਿਵਲ ਹਸਪਤਾਲ ਵਿਚ ਹੋਰ ਆਉਣ ਵਾਲੇ ਤਿੰਨ ਦਿਨਾਂ ਵਿਚ ਕਰ ਦਿੱਤੀ ਜਾਵੇਗੀ।
ਇਸ ਮੌਕੇ ਸ: ਮਨਪ੍ਰੀਤ ਸਿੰਘ ਬਾਦਲ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਸਮੇਂ ਸਰਕਾਰ ਦੀ ਪ੍ਰਾਥਮਿਕਤਾ ਸਾਡੇ ਡਾਕਟਰੀ ਅਮਲੇ ਦੀ ਸੁਰੱਖਿਆ ਹੈ ਅਤੇ ਕਰੋਨਾ ਖਿਲਾਫ ਮੁਹਰਲੀਆਂ ਸਫਾਂ ਵਿਚ ਲੜ ਰਹੀ ਇਸ ਫੌਜ ਨੂੰ ਸੁਰੱਖਿਆ ਸਮਾਨ ਅਤੇ ਹੋਰ ਸਾਜੋ ਸਮਾਨ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਨੇ ਦੱਸਿਆ ਕਿ ਸਿਵਲ ਹਸਪਤਾਲ ਵਿਚ ਪਹਿਲਾਂ ਵੀ ਲੋੜ ਅਨੁਸਾਰ 200 ਤੋਂ ਜਿਆਦਾ ਪੀਪੀਈ ਕਿੱਟਾਂ ਦਾ ਸਟਾਕ ਮੌਜੂਦ ਸੀ, ਪਰ ਡਾਕਟਰੀ ਅਮਲੇ ਦੀ ਮੰਗ ਅਨੁਸਾਰ ਇਹ ਹੋਰ ਕਿੱਟਾਂ ਮੁਹਈਆਂ ਕਰਵਾਈਆਂ ਗਈਆਂ ਹਨ। ਉਨਾਂ ਨੇ ਇਹ ਕਿੱਟਾਂ ਮੁਹਈਆ ਕਰਵਾਉਣ ਲਈ ਇੰਡੀਅਨ ਮੈਡੀਕਲ ਐਸੋਸੀਏਸ਼ਨ ਦਾ ਵਿਸੇਸ਼ ਤੌਰ ਤੇ ਧੰਨਵਾਦ ਕੀਤਾ।
ਇਸ ਮੌਕੇ ਖਜਾਨਾ ਮੰਤਰੀ ਨੇ ਕਿਹਾ ਕਿ ਹੁਣ ਰਾਸ਼ਨ, ਦੁੱਧ, ਫਲ ਸਬਜੀਆਂ, ਦਵਾਈਆਂ ਆਦਿ ਦੀ ਸਪਲਾਈ ਸੁਥਰੇ ਤਰੀਕੇ ਨਾਲ ਚੱਲ ਰਹੀ ਹੈ। ਉਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਸਾਰੀ ਸਥਿਤੀ ਤੇ ਨੇੜਿਓ ਨਿਗਾ ਰੱਖੀ ਜਾ ਰਹੀ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਉਨਾਂ ਨੇ ਕਿਹਾ ਕਿ ਸਰਕਾਰ ਦੀ ਮੁਕੰਮਲ ਤਿਆਰੀ ਹੈ ਕਿ ਇਸ ਬਿਮਾਰੀ ਨੂੰ ਇਸੇ ਪੜਾਅ ਤੇ ਰੋਕ ਲਿਆ ਜਾਵੇ।
ਇਸ ਮੌਕੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਡਾ: ਨਵਜੋਤ ਸਿੰਘ ਦਹੀਆ ਨੇ ਕਿਹਾ ਕਿ ਆਈ.ਐਮ.ਏ. ਸਰਕਾਰ ਨਾਲ ਹਰ ਪ੍ਰਕਾਰ ਦਾ ਸਹਿਯੋਗ ਕਰ ਰਹੀ ਹੈ। ਉਨਾਂ ਨੇ ਕਿਹਾ ਕਿ ਅੱਜ ਭੇਂਟ ਕੀਤੀਆਂ ਕਿੱਟਾਂ ਦੇਣ ਵਿਚ ਖਾਲਸਾ ਏਡ ਸੰਸਥਾ ਨੇ ਸਹਿਯੋਗ ਕੀਤਾ ਹੈ। ਉਨਾਂ ਨੇ ਕਿਹਾ ਕਿ ਆਈ.ਐਮ.ਏ. ਹਰ ਪ੍ਰਕਾਰ ਨਾਲ ਇਸ ਬਿਮਾਰੀ ਦੇ ਟਾਕਰੇ ਵਿਚ ਸਿਹਤ ਵਿਭਾਗ ਨਾਲ ਮਿਲ ਕੇ ਕੰਮ ਕਰ ਰਿਹਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ, ਐਸ.ਐਸ.ਪੀ. ਡਾ: ਨਾਨਕ ਸਿੰਘ, ਸਿਵਲ ਸਰਜਨ ਡਾ: ਅਮਰੀਕ ਸਿੰਘ, ਡਾ: ਕੁਦੰਨ ਕੁਮਾਰ ਪਾਲ, ਸ਼੍ਰੀ ਕੇ.ਕੇ ਅਗਰਵਾਲ ਚੇਅਰਮੈਨ ਨਗਰ ਸੁਧਾਰ ਟਰੱਸਟ, ਖਾਲਸਾ ਏਡ ਤੋਂ ਜਸਪ੍ਰੀਤ ਸਿੰਘ ਦਹੀਆ, ਡਾ: ਵਿਕਾਸ ਛਾਬੜਾ ਆਈਐਮਏ ਬਠਿੰਡਾ ਪ੍ਰਧਾਨ, ਸ਼੍ਰੀ ਅਰੁਣ ਵਧਾਵਨ, ਸ਼੍ਰੀ ਜਗਰੂਪ ਸਿੰਘ ਗਿੱਲ, ਸ਼੍ਰੀ ਅਸੋਕ ਪ੍ਰਧਾਨ, ਸ਼੍ਰੀ ਪਵਨ ਮਾਨੀ, ਸ਼੍ਰੀ ਰਾਜਨ ਗਰਗ, ਸ਼੍ਰੀ ਬਲਜਿੰਦਰ ਠੇਕੇਦਾਰ, ਸ਼੍ਰੀ ਅਨਿਲ ਭੋਲਾ, ਸ਼੍ਰੀ ਮੋਹਨ ਲਾਲ ਝੂੰਬਾ, ਸ਼੍ਰੀ ਟਹਿਲ ਸਿੰਘ ਸੰਧੂ ਆਦਿ ਵੀ ਹਾਜਰ ਸਨ।
ਬਾਕਸ ਲਈ ਪ੍ਰਸਤਾਵਿਤ
ਸਾਵਧਾਨੀ ਨਾਲ ਹੀ ਬਚਾਓ ਸੰਭਵ
ਇਸ ਮੌਕੇ ਵਿੱਤ ਮੰਤਰੀ ਸ: ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰਫਿਊ ਦਾ ਸਖ਼ਤੀ ਨਾਲ ਪਾਲਣ ਕਰਨ। ਉਨਾਂ ਨੇ ਅਪੀਲ ਕੀਤੀ ਕਿ ਲੋਕ ਘਰਾਂ ਵਿਚ ਰਹਿਣ, ਸਮੇਂ ਸਮੇਂ ਤੇ ਹੱਥ ਧੋਣ, ਇਕ ਦੂਜੇ ਤੋਂ ਦੂਰੀ ਬਣਾ ਕੇ ਰੱਖਣ ਅਤੇ ਆਪਣੀ ਸਿਹਤ ਦਾ ਖਿਆਲ ਰੱਖਣ। ਕਿਤੇ ਵੀ ਭੀੜ ਨਾ ਕੀਤੀ ਜਾਵੇ ਅਤੇ ਸਿਹਤ ਵਿਭਾਗ ਦੀਆਂ ਸਲਾਹਾਂ ਤੇ ਅਮਲ ਕੀਤਾ ਜਾਵੇ।
ਬਾਕਸ ਲਈ ਪ੍ਰਸਤਾਵਿਤ
ਕਣਕ ਖਰੀਦ ਵਿਚ ਨਹੀਂ ਆਉਣ ਦਿੱਤੀ ਜਾਵੇਗੀ ਦਿੱਕਤ
ਇਸ ਮੌਕੇ ਪੱਤਰਕਾਰਾਂ ਵੱਲੋਂ ਪੁੱਛੇ ਜਾਣ ਤੇ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਆਖਿਆ ਕਿ ਕਿਸਾਨਾਂ ਦੀ ਕਣਕ ਦਾ ਦਾਣਾ ਦਾਣਾ ਖਰੀਦ ਕੀਤੀ ਜਾਵੇਗਾ। ਉਨਾਂ ਨੇ ਕਿਹਾ ਕਿ ਕਿਸਾਨਾਂ ਤੋਂ ਕਣਕ ਦੀ ਖਰੀਦ ਦਾ ਨਵਾਂ ਢਾਂਚਾ ਤਿਆਰ ਹੈ ਅਤੇ ਕਿਸਾਨਾਂ ਨੂੰ ਕਣਕ ਵੇਚਣ ਵਿਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਨੇ ਕਿਹਾ ਕਿ ਇਸ ਸਬੰਧੀ ਮੰਡੀ ਬੋਰਡ ਅਤੇ ਸਰਕਾਰੀ ਖਰੀਦ ਏਂਜਸੀਆਂ ਨੂੰ ਸਾਰੇ ਲੋੜੀਂਦੇ ਇੰਤਜਾਮ ਕਰਨ ਦੀਆਂ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ।
MP Gurjeet Singh Aujla ਪਹੁੰਚੇ ਖਨੌਰੀ ਸਰਹੱਦ, ਕਿਸਾਨ ਆਗੂ Jagjit Singh Dallewal ਨੂੰ ਮਿਲੇ
MP Gurjeet Singh Aujla ਪਹੁੰਚੇ ਖਨੌਰੀ ਸਰਹੱਦ, ਕਿਸਾਨ ਆਗੂ Jagjit Singh Dallewal ਨੂੰ ਮਿਲੇ ਡੱਲੇਵਾਲ ਨੇ ਕਿਹਾ ਕਿ ਐਮਐਸਪੀ ਪੰਜਾਬ...