ਵਿੱਤ ਮੰਤਰੀ ਹਰਪਾਲ ਚੀਮਾ ਦੀ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਆਗੂਆਂ ਨਾਲ ਹੋਈ ਮੀਟਿੰਗ
ਚੰਡੀਗੜ੍ਹ,13 ਸਤੰਬਰ(ਵਿਸ਼ਵ ਵਾਰਤਾ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਗੁਰਵਿੰਦਰ ਸਿੰਘ ਪੰਨੂੰ, ਬਲਿਹਾਰ ਸਿੰਘ, ਸ਼ੇਰ ਸਿੰਘ ਲੌਂਗੋਵਾਲ, ਜਸਪ੍ਰੀਤ ਸਿੰਘ ਗਗਨ, ਸੁਰਿੰਦਰ ਕੁਮਾਰ, ਰਮਨਪ੍ਰੀਤ ਕੌਰ ਮਾਨ, ਪਵਨਦੀਪ ਸਿੰਘ, ਕੁਲਦੀਪ ਸਿੰਘ ਬੁੱਢੇਵਾਲ ਅਤੇ ਜਗਸੀਰ ਸਿੰਘ ਭੰਗੂ ਆਦਿ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੋਰਚੇ ਦੇ ਬੈਨਰ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕਰਨ ਅਤੇ ਹੋਰ ਹੱਕੀ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਚੋਣ ਹਲਕੇ ਧੂਰੀ ਵਿੱਚ 13 ਸਤੰਬਰ ਤੋਂ ਲਗਾਤਾਰ ਸਟੇਟ ਹਾਈਵੇ ਨੂੰ ਪਰਿਵਾਰਾਂ-ਬੱਚਿਆਂ ਸਮੇਤ ਜਾਮ ਕਰਨ ਦੇ ਦਿੱਤੇ ਸੰਘਰਸ਼ ਸੱਦੇ ਦੇ ਦਬਾਅ ਸਦਕਾ ਅੱਜ ਵਿੱਤ ਮੰਤਰੀ ਪੰਜਾਬ ਸਰਕਾਰ ਹਰਪਾਲ ਸਿੰਘ ਚੀਮਾ ਅਤੇ ਵਿਭਾਗਾਂ ਦੇ ਅਧਿਕਾਰੀਆਂ ਰਜਤ ਅਗਰਵਾਲ ਸਕੱਤਰ ਪ੍ਰਸੋਨਲ, ਮੋਹਿਤ ਤਿਵਾੜੀ ਵਿਸੇਸ ਸਕੱਤਰ ਵਿੱਤ, ਵਿਪੁਲ ਉਜਵਲ ਐੱਚ.ਓ.ਡੀ.ਜਲ ਸਪਲਾਈ ਅਤੇ ਸੈਨੀਟੇਸ਼ਨ ਸਮੇਤ ਹੋਰ ਆਹਲਾ ਅਧਿਕਾਰੀਆਂ ਨੇ ਮੋਰਚੇ ਦੇ ਸੂਬਾਈ ਆਗੂਆਂ ਨਾਲ ਕੀਤੀ ਗਈ ਪੈਨਲ ਮੀਟਿੰਗ ਵਿੱਚ ਸਮੂਹ ਮੰਗਾਂ ਤੇ ਵਿਸਤਾਰਪੂਰਵਕ ਚਰਚਾ ਹੋਈ।