ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਿਧਾਨ ਸਭਾ ‘ਚ ਬਜਟ ਪੇਸ਼
ਚੰਡੀਗੜ੍ਹ,5ਮਾਰਚ(ਵਿਸ਼ਵ ਵਾਰਤਾ) ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਵਿਧਾਨ ਸਭਾ ਵਿੱਚ ਬਜਟ ਪੇਸ਼ ਕੀਤਾ ਗਿਆ।ਵਿੱਤ ਮੰਤਰੀ ਵੱਲੋਂ ਵਿਧਾਨ ਸਭਾ ਵਿੱਚ 2.04 ਲੱਖ ਕਰੋੜ ਦਾ ਬਜਟ ਪੇਸ਼ ਕੀਤਾ ਗਿਆ। ਇਸ ਮੌਕੇ ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਤਰੱਕੀ ਵੱਲ ਵਧ ਰਿਹਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮੇਂ ਵਿਕਾਸ ਦਰ 13 ਫੀਸਦੀ ਪਹੁੰਚ ਗਈ ਹੈ। ਜਦੋਂ ਕਿ ਪਿਛਲੀਆਂ ਸਰਕਾਰਾਂ ਸਮੇਂ ਬਹੁਤ ਘੱਟ ਸੀ। ਉਹਨਾਂ ਨੇ ਕਿਹਾ ਕਿ ਆਪ ਸਰਕਾਰ ਨੇ 2 ਸਾਲ ਵਿੱਚ 40 ਹਜ਼ਾਰ ਤੋਂ ਜ਼ਿਆਦਾ ਨੌਕਰੀਆਂ ਦਿੱਤੀਆਂ ਹਨ। ਵਿੱਤ ਮੰਤਰੀ ਨੇ ਕਿਹਾ ਕਿ ਕਿਸਾਨਾਂ ਲਈ ਮੁਫਤ ਬਿਜਲੀ ਦੀ ਸਹੂਲਤ ਜਾਰੀ ਰਹੇਗੀ। ਇਸ ਲਈ 9.30 ਕਰੋੜ ਰੁਪਏ ਬਜਟ ਰਾਖਵਾਂ ਰੱਖਿਆ ਗਿਆ ਹੈ।