ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਫਿਰ ਤੋਂ ਕਰਨਗੇ ਵੱਡੀ ਪ੍ਰੈੱਸ ਕਾਨਫਰੰਸ
‘ਆਪ੍ਰੇਸ਼ਨ ਲੋਟਸ’ ਨਾਲ ਜੁੜੇ ਕਈ ਤੱਥ ਜਨਤਾ ਸਾਹਮਣੇ ਕਰ ਸਕਦੇ ਹਨ ਪੇਸ਼
ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਮੀਤ ਹੇਅਰ ਵੀ ਕਰਨਗੇ ਵੱਡੇ ਖੁਲਾਸੇ
ਚੰਡੀਗੜ੍ਹ,14 ਸਤੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਭਾਜਪਾ ਤੇ ਲਗਾਏ ਗਏ ਗੰਭੀਰ ਇਲਜ਼ਾਮਾਂ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਹਲਚਲ ਤੇਜ ਹੋ ਗਈ ਹੈ। ਵਿਰੋਧੀ ਪਾਰਟੀਆਂ ਲਗਾਤਾਰ ਆਮ ਆਦਮੀ ਪਾਰਟੀ ਨੂੰ ਉਹਨਾਂ ਵੱਲੋਂ ਲਗਾਏ ਗਏ ਇਲਜ਼ਾਮਾਂ ਦੇ ਸਬੂਤ ਪੇਸ਼ ਕਰਨ ਲਈ ਚੈਲੰਜ ਕਰ ਰਹੀਆਂ ਹਨ। ਇਸ ਵਿਚਾਲੇ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਅੱਜ ਫਿਰ ਤੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਇੱਕ ਵੱਡੀ ਪ੍ਰੈੱਸ ਕਾਨਫਰੰਸ ਕਰਕੇ ‘ਆਪ੍ਰੇਸ਼ਨ ਲੋਟਸ’ ਨਾਲ ਜੁੜੇ ਤੱਥਾਂ ਨੂੰ ਜਨਤਕ ਕਰ ਸਕਦੇ ਹਨ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਉਹ ਭਾਜਪਾ ਵੱਲੋਂ ਸੰਪਰਕ ਕੀਤੇ ਗਏ ਵਿਧਾਇਕਾਂ ਦੇ ਨਾਵਾਂ ਦਾ ਵੀ ਖੁਲਾਸਾ ਕਰ ਸਕਦੇ ਹਨ।
https://twitter.com/AAPPunjab/status/1569916381264740353?s=20&t=2Wof8ml9VigcYpjPXRaXSg