ਵੀਆਈਪੀ ਸੁਰੱਖਿਆ ਕਟੌਤੀ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫੈਸਲਾ
ਚੰਡੀਗੜ੍ਹ,23 ਅਗਸਤ(ਵਿਸ਼ਵ ਵਾਰਤਾ)- ਸੁਰੱਖਿਆ ਕਟੌਤੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਨੇ ਵੱਡਾ ਫੈਸਲਾ ਸੁਣਾਉਂਦੇ ਹੋਏ ਸਾਰੇ ਵੀਆਈਪੀਜ਼ ਦੀ ਸੁਰੱਖਿਆ ਮੁੜ ਬਹਾਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਹਾਈਕੋਰਟ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੁਰੱਖਿਆ ਵਾਪਸੀ ਲਈ ਕੇਂਦਰੀ ਅਤੇ ਸੂਬਾ ਸੁਰੱਖਿਆ ਏਜੰਸੀਆ ਨਾਲ ਮੁੜ ਤੋਂ ਸਮੀਖਿਆ ਕਰਕੇ ਹੀ ਕੋਈ ਫੈਸਲਾ ਲਵੇ। ਇਸ ਦੇ ਨਾਲ ਹੀ ਹਾਈਕੋਰਟ ਨੇ ਕਿਹਾ ਹੈ ਕਿ ਸੁਰੱਖਿਆ ਕਟੌਤੀ ਦੀ ਜਾਣਕਾਰੀ ਲੀਕ ਹੋਣ ਦਾ ਫਾਇਦਾ ਸ਼ਰਾਰਤੀ ਅਨਸਰਾਂ ਵੱਲੋਂ ਚੁੱਕਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਪੰਜਾਬ ਸਰਕਾਰ ਨੇ 28 ਮਈ ਨੂੰ 400 ਤੋਂ ਜ਼ਿਆਦਾ ਵੀਆਪੀ ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਸੀ ਜਿਸਤੋਂ ਅਗਲੇ ਹੀ ਦਿਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਹੋ ਗਿਆ ਸੀ। ਸੁਰੱਖਿਆ ਵਾਪਸ ਲੈਣ ਵਾਲਿਆਂ ਵਿੱਚ ਉਹਨਾਂ ਦਾ ਨਾਮ ਵੀ ਸ਼ਾਮਿਲ ਸੀ।