ਵੈਨਕੂਵਰ ਵਿਚ ਪੰਜਾਬੀ ਨੌਜਵਾਨ ਦੀ ਹੱਤਿਆ
ਚੰਡੀਗੜ੍ਹ, 16ਸਤੰਬਰ(ਵਿਸ਼ਵ ਵਾਰਤਾ)- ਵੈਨਕੂਵਰ ਵਿੱਚ ਇਕ ਪੰਜਾਬੀ ਨੌਜਵਾਨ ਦੀ ਹੱਤਿਆ ਦਾ ਮਾਮਲਾ ਸਾਹਮਣਾ ਆਇਆ ਹੈ। ਇਹ ਘਟਨਾ ਫੇਅਰਮਾਉਂਟ ਫੈਸੀਫਿਕ ਰਿਮ ਹੋਟਲ ਦੇ ਨੇੜੇ ਕਰੀਬ 3:20 ਵਜੇ ਵਾਪਰੀ। ਮੌਕੇ ਤੇ ਪਹੁੰਚੇ ਪੈਰਾਮੈਡੀਕਸ ਨੇ ਜਾਂਚ ਕਰਨ ਤੋਂ ਬਾਅਦ ਨੌਜਵਾਨ ਨੂੰ ਮ੍ਰਿਤਕ ਘੋਸ਼ਿਤ ਕੀਤਾ। ਜਾਣਕਾਰੀ ਹੈ ਕਿ ਨੌਜਵਾਨ ਦੀ ਹੱਤਿਆ ਗੋਲੀਆਂ ਮਾਰ ਕੇ ਕੀਤੀ ਗਈ ਹੈ। ਜਿਸ ਮਗਰੋਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਸਥਾਨਕ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਹੈ, ਤੇ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।