ਵੋਟਰਾਂ ਵਿਚ ਉਤਸ਼ਾਹ ਭਰਨ ਲਈ ਬਣਾਏ 20 ਪਿੰਕ ਬੂਥ ਤੇ 24 ਮਾਡਲ ਪੋਲਿੰਗ ਸਟੇਸ਼ਨ
ਕਪੂਰਥਲਾ, 19 ਫਰਵਰੀ(ਵਿਸ਼ਵ ਵਾਰਤਾ)-ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਕਪੂਰਥਲਾ ਜਿਲੇ ਵਿਚ 20 ਪਿੰਕ ਬੂਥ ਤੇ 24 ਮਾਡਲ ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਜਿਲ੍ਹਾ ਚੋਣ ਅਫਸਰ ਸ਼੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਪਿੰਕ ਬੂਥਾਂ ਉੱਪਰ ਕੇਵਲ ਮਹਿਲਾ ਸਟਾਫ ਹੀ ਤਾਇਨਾਤ ਕੀਤਾ ਗਿਆ ਹੈ ਅਤੇ ਹਰੇਕ ਵਿਧਾਨ ਸਭਾ ਹਲਕੇ ਅੰਦਰ 5-5 ਪਿੰਕ ਬੂਥ ਹਨ।
ਇਨ੍ਹਾਂ ਬੂਥਾਂ ਨੂੰ ਗੁਲਾਬੀ ਰੰਗ ਵਿਚ ਰੰਗਿਆ ਗਿਆ ਅਤੇ ਸ਼ਮਿਆਨਾ ਵੀ ਇਸੇ ਰੰਗ ਦਾ ਹੈ। ਇਸ ਤੋਂ ਇਲਾਵਾ ਮਾਡਲ ਪੋਲਿੰਗ ਸਟੇਸ਼ਨਾਂ ਅੰਦਰ ਵੋਟਰਾਂ ਦੇ ਸਵਾਗਤ ਲਈ ਪੰਜਾਬ ਵਿਧਾਨ ਸਭਾ ਚੋਣਾਂ ਦੇ ਮਸਕਟ ‘ਸ਼ੇਰਾ’ ਦੇ ਕਟ ਆਊਟ ਲਗਾਉਣ ਤੋਂ ਇਲਾਵਾ ਰੰਗੋਲੀ ਬਣਾਉਣ , ਨਵੇਂ ਵੋਟਰਾਂ ਦਾ ਸਵਾਗਤ ਕਰਨ ਤੇ ਸੈਲਫੀ ਪੁਆਇੰਟ ਵੀ ਬਣਾਏ ਗਏ ਹਨ।