ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਇਸ ਦਿਲ ਲੱਗੇਗਾ ਸਪੈਸ਼ਲ ਕੈਂਪ
ਮੋਹਾਲੀ,2ਫਰਵਰੀ(ਵਿਸ਼ਵ ਵਾਰਤਾ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕੀਤਾ ਜਾ ਰਿਹਾ ਹੈ। ਇਸ ਮਹਿੰਮ ਨੂੰ ਜਾਰੀ ਰੱਖਦੇ ਹੋਏ ਡਿਪਟੀ ਕਮਿਸ਼ਨਰ-ਕਮ- ਜਿਲ੍ਹਾ ਚੋਣ ਅਫ਼ਸਰ ਐਸ.ਏ.ਐਸ ਨਗਰ ਸ਼੍ਰੀਮਤੀ ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜਿਲ੍ਹਾ ਚੋਣ ਅਫ਼ਸਰ ਐਸ.ਏ.ਐਸ ਨਗਰ ਸ਼੍ਰੀਮਤੀ ਅਮਨਿੰਦਰ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ, ਐਸ.ਡੀ.ਐਮ-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ ਐਸ.ਏ.ਐਸ ਨਗਰ ਸ਼੍ਰੀਮਤੀ ਸਰਬਜੀਤ ਕੌਰ, ਐਸ.ਡੀ.ਐਮ-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ ਡੇਰਾਬੱਸੀ ਸ਼੍ਰੀ ਹਿਮਾਂਸ਼ੂ ਗੂਪਤਾ ਅਤੇ ਐਸ.ਡੀ.ਐਮ-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ ਖਰੜ ਸ਼੍ਰੀ ਰਵਿੰਦਰ ਸਿੰਘ ਵਲੋਂ ਆਪਣੇ ਆਪਣੇ ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਲਿੰਕ ਕਰਵਾਇਆ ਅਤੇ ਇਸ ਨੂੰ ਪੂਰੀ ਤਰਾਂ ਸੁਰੱਖਿਅਤ ਦੱਸਦੇ ਹੋਏ ਜਾਣਕਾਰੀ ਦਿੱਤੀ ਗਈ ਕਿ ਬੀ.ਐਲ.ਓਜ਼ ਵਲੋਂ ਘਰ-ਘਰ ਜਾ ਕੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ ਨੰ.6ਬੀ ਭਰਵਾਏ ਜਾ ਰਹੇ ਹਨ ਅਤੇ ਇਸ ਕੰਮ ਲਈ ਮਿਤੀ 05 ਫਰਵਰੀ ਨੂੰ ਸਮੂਹ ਪੋਲਿੰਗ ਸਟੇਸ਼ਨਾਂ ਤੇ ਸਪੈਸ਼ਲ ਕੈਂਪ ਵੀ ਲਗਾਏ ਜਾਣਗੇ।
ਉਹਨਾਂ ਵਲੋਂ ਇਹ ਅਪੀਲ ਕੀਤੀ ਕਿ ਬੀ.ਐਲ.ਓ ਨੂੰ ਅਧਾਰ ਕਾਰਡ ਬਾਰੇ ਲੋੜੀਂਦੀ ਜਾਣਕਾਰੀ ਦੇ ਕੇ ਇਸ ਮੁੰਹਿਮ ਵਿੱਚ ਪੂਰਾ ਸਹਿਯੋਗ ਦਿੰਦੇ ਹੋਏ ਜਿਲ੍ਹਾ ਐਸ.ਏ.ਐਸ ਨਗਰ ਦੇ ਪ੍ਰਸ਼ਾਸ਼ਨ ਨੂੰ ਇਹ ਮੁੰਹਿਮ ਮੁਕੰਮਲ ਕਰਨ ਵਿੱਚ ਸਹਾਇਤਾ ਦੇਣ ਅਤੇ ਤਾਂ ਜੋ ਜਿਲ੍ਹੇ ਦੇ ਸਮੂਹ ਵੋਟਰਾਂ ਦਾ ਆਧਾਰ ਕਾਰਡ ਵੋਟਰ ਕਾਰਡ ਨਾਲ ਲਿੰਕ ਹੋ ਸਕੇ। ਵੋਟਰ ਆਪ ਵੀ ਆਪਣਾ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ ਨੰ.6 nvsp.in ਜਾਂ Voterhelpline App ਤੇ ਭਰ ਸਕਦੇ ਹਨ। ਆਧਾਰ ਕਾਰਡ ਲਿੰਕ ਕਰਨ ਦਾ ਉਦੇਸ਼ ਵੋਟਰਾਂ ਨੂੰ ਭਵਿੱਖ ਵਿਚ ਬਿਹੱਤਰ ਚੋਣ ਸੇਵਾਵਾਂ ਪ੍ਰਦਾਨ ਕਰਨਾ ਹੈ। ਵਧੇਰੇ ਜਾਣਕਾਰੀ ਲਈ 1950 ਟੋਲ ਫ੍ਰੀ ਨੰਬਰ ਤੇ ਸਪੰਰਕ ਕੀਤਾ ਜਾ ਸਕਦਾ ਹੈ।