ਵੋਟਰ ਜਾਗਰੂਕਤਾ ਲਈ ਮੋਬਾਇਲ ਵੈਨ ਰਵਾਨਾ
ਕਪੂਰਥਲਾ, 17 ਦਸੰਬਰ(ਵਿਸ਼ਵ ਵਾਰਤਾ)-ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਵੋਟਰਾਂ ਨੂੰ ਵੋਟ ਦੀ ਸਹੀ ਵਰਤੋਂ ਤੇ ਭਾਰਤੀ ਚੋਣ ਕਮਿਸ਼ਨ ਵਲੋਂ ਵੋਟਰਾਂ ਦੀ ਸਹੂਲਤ ਲਈ ਜਾਰੀ ਐਪਲੀਕੇਸ਼ਨਾਂ ਬਾਰੇ ਜਾਣਕਾਰੀ ਦੇਣ ਲਈ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅਨੁਪਮ ਕਲੇਰ ਵਲੋਂ ਇਕ ਮੋਬਾਇਲ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਐਸ.ਡੀ.ਐਮ. ਕਪੂਰਥਲਾ ਡਾ. ਜੈਇੰਦਰ ਸਿੰਘ ਤੇ ਚੋਣ ਤਹਿਸੀਲਦਾਰ ਮਨਜੀਤ ਕੌਰ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਉਨ੍ਹਾਂ ਦੱਸਿਆ ਕਿ ਇਹ ਮੋਬਾਇਲ ਵੈਨ ਪੂਰੇ ਜਿਲ੍ਹੇ ਵਿਚ ਘੁੰਮਕੇ ਸੀ-ਵਿਜਲ ਐਪ ਨੂੰ ਡਾਊਨਲੋਡ ਕਰਨ ਤੇ ਉਸ਼ਦੀ ਵਰਤੋਂ ਬਾਰੇ ਜਾਣਕਾਰੀ ਦੇਵੇਗੀ। ਇਸ ਐਪਲੀਕੇਸਨ ਰਾਹੀਂ ਲੋਕ ਚੋਣਾਂ ਸਬੰਧੀ ਤੇ ਵਿਸ਼ੇਸ਼ ਕਰਕੇ ਆਦਰਸ਼ ਚੋਣ ਜਾਬਤੇ ਸਬੰਧੀ ਕਿਸੇ ਵੀ ਸ਼ਿਕਾਇਤ ਨੂੰ ਦਰਜ ਕਰਵਾ ਸਕਣਗੇ ਤੇ 100 ਮਿੰਟ ਦੇ ਅੰਦਰ-ਅੰਦਰ ਇਸਦਾ ਹੱਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਲੋਕ ਵੱਧ ਤੋਂ ਵੱਧ ਲੋਕਤੰਤਰੀ ਪ੍ਰਕਿ੍ਰਆ ਵਿਚ ਹਿੱਸੇਦਾਰ ਬਣਨ ਤਾਂ ਜੋ ਜਮਹੂਰੀ ਵਿਵਸਥਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।