
ਮੋਹਾਲੀ 1 ਜੂਨ( ਸਤੀਸ਼ ਕੁਮਾਰ ਪੁੱਪੀ)-ਸਾਬਕਾ ਮੁਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਚਰਨਜੀਤ ਚੰਨੀ ਵੋਟ ਪਾਉਣ ਤੋਂ ਪਹਿਲਾਂ ਗੁਰੂਘਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਹਨਾਂ ਦੇ ਪਰਿਵਾਰਕ ਮੈਂਬਰ ਅਤੇ ਸਾਥੀ ਉਨ੍ਹਾਂ ਦੇ ਨਾਲ ਸਨ। ਪਰਿਵਾਰ ਸਮੇਤ ਪੋਲਿੰਗ ਬੂਥ ‘ਤੇ ਪਹੁੰਚ ਕੇ ਚੰਨੀ ਦੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਚੰਨੀ ਧਾਰਮਿਕ ਪ੍ਰਵਿਰਤੀ ਦੇ ਆਗੂ ਹਨ ਅਤੇ ਆਪਣੇ ਕਿਸੇ ਵੀ ਕੰਮ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਉਹ ਵਾਹਿਗੁਰੂ ਦੇ ਚਰਨਾਂ ‘ਚ ਅਰਦਾਸ ਕਰਦੇ ਅਕਸਰ ਨਜ਼ਰ ਆਉਂਦੇ ਹਨ।























