
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਨਵਾਂਸ਼ਹਿਰ, 16 ਜੁਲਾਈ (ਵਿਸ਼ਵ ਵਾਰਤਾ)-
ਕੋਵਿਡ-19 ਦੀ ਮਹਾਮਾਰੀ ਨੂੰ ਮੁੱਖ ਰਖਦੇ ਹੋਏ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ, ਪੰਜਾਬ, ਵਲੋ 1 ਜਨਵਰੀ 2020 ਨੂੰ 18 ਸਾਲ ਦੀ ਉਮਰ ਪੁਰੀ ਕਰ ਚੁੱਕੇ ਅਜਿਹੇ ਵਿਅਕਤੀਆਂ ਨੂੰ ਆਪਣੀ ਵੋਟ ਆਨ ਲਾਈਨ ਬਣਾਉਣ ਲਈ ਪ੍ਰੇਰਿਤ ਕਰਨ ਦੇ ਸਬੰਧ ਵਿਚ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋੋਣ ਅਫਸਰ ਡਾ. ਸ਼ੇਨਾ ਅਗਰਵਾਲ ਵਲੋਂ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਜ਼ਿਲ੍ਹਾ ਚੋਣ ਅਫਸਰ ਵਲੋਂ ਵੱਖ-ਵੱਖ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਆਪਣੀ-ਆਪਣੀ ਪਾਰਟੀ ਦੇ ਵਰਕਰਾਂ ਰਾਹੀਂ ਕੀਤੀਆਂ ਜਾਣ ਵਾਲੀ ਵੱਖ-ਵੱਖ ਗਤੀਵਿਧੀਆਂ ਦੌੌਰਾਨ ਇਹ ਅਪੀਲ ਕਰਨ ਲਈ ਕਿਹਾ ਕਿ ਜੋ ਵਿਅਕਤੀ ਮਿਤੀ 1 ਜਨਵਰੀ 2020 ਨੂੰ 18 ਸਾਲ ਦੀ ਉਮਰ ਪੁਰੀ ਕਰ ਚੁੱਕੇ ਹਨ, ਪਰ ਕਿਸੇ ਕਾਰਨ ਵੋਟਰ ਸੂਚੀਆਂ ਦੀ ਸੁਧਾਈ ਦੌੌਰਾਨ ਆਪਣਾ ਨਾਂ ਵੋਟਰ ਸੂਚੀ ਵਿਚ ਦਰਜ ਨਹੀਂ ਕਰਵਾ ਸਕੇ, ਉਹ ਹੁਣ ਐਨ. ਵੀ. ਐਸ. ਪੀ ਪੋਰਟਲ ’ਤੇ ਜਾ ਕੇ ਆਨ ਲਾਈਨ ਅਪਲਾਈ ਕਰ ਸਕਦੇ ਹਨ। ਉਕਤ ਮਿਤੀ ਦੇ ਆਧਾਰ ’ਤੇ ਯੋਗ ਵਿਅਕਤੀ ਅਪਣੀ ਵੋਟ ਬਣਾਉਣ ਲਈ ਐਨ. ਵੀ. ਐਸ. ਪੀ ਪੋਰਟਲ ਤੋਂ ਇਲਾਵਾ ਕਾਮਨ ਸਰਵਿਸ ਸੈਂਟਰ ’ਤੇ ਜਾ ਕੇ ਬਿਨਾਂ ਕਿਸੇ ਕੀਮਤ ਦਿੱਤੇ ਅਪਣਾ ਫਾਰਮ ਆਨ ਲਾਈਨ ਸਬਮਿਟ ਕਰਵਾ ਸਕਦੇ ਹਨ। ਕਾਮਨ ਸਰਵਿਸ ਸੈਂਟਰ ਵਲੋਂ ਇਸ ਮੰਤਵ ਲਈ ਉਨ੍ਹਾਂ ਪਾਸੋਂ ਕੋਈ ਚਾਰਜ ਨਹੀਂ ਲਏ ਜਾਣਗੇ। ਇਸ ਤੋੋਂ ਇਲਾਵਾ ਅਜਿਹੇ ਨੌੌਜਵਾਨਾਂ ਦੀ ਪਹਿਚਾਣ ਕਰਨ ਲਈ ਵੀ ਕਿਹਾ ਗਿਆ ਜ਼ੋ 01 ਜਨਵਰੀ 2021 ਨੂੰ 18 ਸਾਲ ਦੀ ਉਮਰ ਪੁਰੀ ਕਰ ਲੈਣਗੇ, ਤਾਂ ਜੋ ਭਾਰਤ ਚੋਣ ਕਮਿਸ਼ਨ ਵਲੋਂ ਮਹੀਨਾ ਸਤੰਬਰ-ਅਕਤੂਬਰ ਦੌੌਰਾਨ ਅਰੰਭੀ ਜਾਣ ਵਾਲੀ ਵੋਟਰ ਸੂਚੀਆਂ ਦੀ ਸੁਧਾਈ ਦੌਰਾਨ ਅਜਿਹੇ ਨੌਜਵਾਨਾਂ ਨੂੰ ਵੀ ਵੋਟਰ ਦੇ ਤੌੌਰ ’ਤੇ ਰਜਿਸਟਰ ਕੀਤਾ ਜਾ ਸਕੇ। ਮੀਟਿੰਗ ਦੌਰਾਨ ਦਸਿਆ ਗਿਆ ਕਿ ਨਵੀਂ ਵੋਟ ਬਣਾਉਣ ਲਈ ਫਾਰਮ ਨੰ: 6, ਪਹਿਲਾਂ ਦਰਜ ਕਿਸੇ ਵੋਟ ਨੂੰ ਕਟਾਉਣ ਲਈ ਫਾਰਮ ਨੰ: 7 ਅਤੇ ਪਹਿਲਾਂ ਦਰਜ ਕਿਸੇ ਵੋਟਰ ਦੇ ਇੰਦਰਾਜ ਵਿਚ ਕਿਸੇ ਕਿਸਮ ਦੀ ਸੋਧ ਕਰਾਉਣ ਲਈ ਫਾਰਮ ਨੰ: 8 ਭਰਿਆ ਜਾਣਾ ਹੈ। ਉਨ੍ਹਾਂ ਵਲੋਂ ਅੱਗੇ ਇਹ ਵੀ ਦੱਸਿਆ ਗਿਆ ਕਿ ਵਿਧਾਨ ਸਭਾ ਚੋਣ ਹਲਕਾ 46-ਬੰਗਾ ਲਈ ਐਸ. ਡੀ. ਐਮ ਬੰਗਾ, 47-ਨਵਾਂਸ਼ਹਿਰ ਲਈ ਐਸ. ਡੀ. ਐਮ ਨਵਾਂਸ਼ਹਿਰ ਅਤੇ 48-ਬਲਾਚੋਰ ਲਈ ਐਸ. ਡੀ. ਐਮ ਬਲਾਚੋਰ ਬਤੌਰ ਚੋਣਕਾਰ ਰਜਿਸਟੇ੍ਰਸ਼ਨ ਅਫਸਰ ਨਿਯੁਕਤ ਹਨ। ਇਸ ਸਬੰਧ ਵਿਚ ਕਿਸੇ ਕਿਸਮ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਦਫਤਰੀ ਸਮੇਂ ਦੌਰਾਨ 1950 ਟੋਲ-ਫ੍ਰੀ ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੀਟਿੰਗ ਵਿਚ ਬਹੁਜਨ ਸਮਾਜ ਪਾਰਟੀ ਵਲੋਂ ਸ੍ਰੀ ਨਛੱਤਰ ਪਾਲ, ਭਾਰਤੀ ਜਨਤਾ ਪਾਰਟੀ ਵਲੋਂ ਸ੍ਰੀਮਤੀ ਪੂਨਮ ਮਾਨਿਕ ਅਤੇ ਤਿ੍ਰਣਮੂਲ ਕਾਂਗਰਸ ਵਲੋਂ ਸ੍ਰੀ ਮਨਪ੍ਰੀਤ ਸਿੰਘ ਨੇ ਭਾਗ ਲਿਆ।
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 18 ਨਵੰਬਰ...






















