ਵ੍ਹਟਸਐਪ ਦੀ ਪ੍ਰਾਈਵੇਸੀ ਪਾਲਿਸੀ ਤੇ ਦਿੱਲੀ ਹਾਈਕੋਰਟ ਦਾ ਬਿਆਨ

ਚੰਡੀਗੜ੍ਹ, 25ਜਨਵਰੀ(ਵਿਸ਼ਵ ਵਾਰਤਾ)- ਵ੍ਹਟਸਐਪ ਦੀ ਪ੍ਰਾਈਵੇਸੀ ਪਾਲਿਸੀ ਨੂੰ ਲੈ ਕੇ ਚੱਲ ਰਹੇ ਵਿਵਾਦ ਤੇ ਅੱਜ ਦਿੱਲੀ ਹਾਈਕੋਰਟ ਵਿੱਚ ਇਕ ਵਾਰ ਫਿਰ ਤੋਂ ਸੁਣਵਾਈ ਹੋਈ ਹੈ। ਸੁਣਵਾਈ ਦੌਰਾਨ ਦਿੱਲੀ ਹਾਈਕੋਰਟ ਨੇ ਕਿਹਾ ਹੈ ਕਿ ਜੇਕਰ ਲੋਕਾਂ ਨੂੰ ਵ੍ਹਟਸਐਪ ਦੀ ਪ੍ਰਾਈਵੇਸੀ ਪਾਲਿਸੀ ਤੋਂ ਕੋਈ ਪ੍ਰੇਸ਼ਾਨੀ ਹੈ ਤਾਂ ਉਹ ਇਸ ਨੂੰ ਡਾਊਨਲੋਡ ਨਾ ਕਰਨ। ਹਾਈਕੋਰਟ ਨੇ ਕਿਹਾ ਹੈ ਕਿ ਇਸ ਪ੍ਰਾਈਵੇਸੀ ਪਾਲਿਸੀ ਨੂੰ ਡਾਊਨਲੋਡ ਕਰਨਾ ਲਾਜ਼ਮੀ ਨਹੀਂ ਹੈ, ਬਲਕਿ ਇਹ ਤੁਹਾਡੀ ਇੱਛਾ ਹੈ।






















