ਵੱਖ-ਵੱਖ ਥਾਵਾਂ ਤੇ ਸਾੜੇ ਗਏ ਅਨਮੋਲ ਗਗਨ ਮਾਨ ਦੇ ਪੁਤਲੇ
ਭਾਰਤੀ ਸੰਵਿਧਾਨ ਖਿਲਾਫ਼ ਬੋਲੇ ਸਨ ਅਪਸ਼ਬਦ
ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਕੀਤੀ ਗਈ ਸਖ਼ਤ ਕਾਰਵਾਈ ਦੀ ਮੰਗ

ਚੰਡੀਗੜ੍ਹ, 15ਜੁਲਾਈ(ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ(ਆਪ) ਦੀ ਸੂਬਾਈ ਮਹਿਲਾ ਆਗੂ ਤੇ ਪ੍ਰਸਿੱਧ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਵਲੋਂ ਪਿਛਲੇ ਦਿਨੀਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਲਿਖਤ ਸੰਵਿਧਾਨ ਬਾਰੇ ਗਲਤ ਸ਼ਬਦਾਵਲੀ ਬੋਲਣ ਦੇ ਵਿਰੋਧ ਵਿਚ ਰਾਜ ਭਰ ਵਿੱਚ ਵੱਖ-ਵੱਖ ਥਾਵਾਂ ਤੇ ਉਸਦਾ ਵਿਰੋਧ ਕੀਤਾ ਗਿਆ ਤੇ ਉਸ ਦੇ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

ਵਿਰੋਧੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਵਲੋਂ ਜੰਡਿਆਲਾ ਗੁਰੂ ਅਤੇ ਸੁਨਾਮ ਵਿਖੇ ਗਗਨ ਮਾਨ ਦੇ ਵਿਰੋਧ ਵਿਚ ਪੁਤਲੇ ਸਾੜੇ ਗਏ। ਇਸ ਦੇ ਨਾਲ ਹੀ ਅਜਨਾਲਾ ਸ਼ਹਿਰ ਦੇ ਮੁੱਖ ਚੌਂਕ ਵਿੱਚ ਵੀ ਬਹੁਜਨ ਸਮਾਜ ਪਾਰਟੀ ਹਲਕਾ ਅਜਨਾਲਾ ਦੇ ਇੰਚਾਰਜ ਰਾਬਟ ਮਸੀਹ ਪੱਛੀਆ ਦੀ ਅਗਵਾਈ ‘ਚ ਬਸਪਾ ਕਾਰਕੁਨਾਂ ਵਲੋਂ ਅਨਮੋਲ ਗਗਨ ਮਾਨ ਦਾ ਪੁਤਲੇ ਸਾੜ ਕੇ ਉਸ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।






















