ਵੱਡਾ ਹਾਦਸਾ : ਬੇਕਾਬੂ ਕਾਰ ਦੇ ਨਹਿਰ ’ਚ ਡਿੱਗਣ ਕਾਰਨ 8 ਲੋਕਾਂ ਦੀ ਮੌਤ, ਪੀਐਮ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ,12ਅਕਤੂਬਰ(ਵਿਸ਼ਵ ਵਾਰਤਾ)ਅੱਜ ਕੈਥਲ ‘ਚ ਆਲਟੋ ਕਾਰ ਨਹਿਰ ‘ਚ ਡਿੱਗ ਗਈ, ਇਸ ਹਾਦਸੇ ‘ਚ ਕਾਰ ‘ਚ ਸਵਾਰ 8 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਇੱਕੋ ਪਰਿਵਾਰ ਦੇ 8 ਲੋਕ ਸ਼ਾਮਲ ਹਨ। ਉਹ ਕੈਥਲ ਦੇ ਡੀਗ ਪਿੰਡ ਦੇ ਰਹਿਣ ਵਾਲੇ ਸਨ। ਪਰਿਵਾਰ ਸ਼ਨੀਵਾਰ ਸਵੇਰੇ ਕਾਰ ਰਾਹੀਂ ਮੰਦਰ ‘ਚ ਮੱਥਾ ਟੇਕਣ ਜਾ ਰਿਹਾ ਸੀ। ਜਦੋਂ ਉਹ ਮੁੰਦਡੀ ਕੋਲ ਪਹੁੰਚੇ ਤਾਂ ਕਾਰ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗੀ। ਪਿੰਡ ਵਾਸੀਆਂ ਨੇ ਕਾਰ ਨੂੰ ਨਹਿਰ ਵਿੱਚ ਡਿੱਗਦੇ ਦੇਖਿਆ ਤਾਂ ਉਹ ਮੌਕੇ ’ਤੇ ਪੁੱਜੇ। ਕਾਫੀ ਮਿਹਨਤ ਤੋਂ ਬਾਅਦ ਕਾਰ ਨੂੰ ਬਾਹਰ ਕੱਢਿਆ ਗਿਆ। ਕਾਰ ਵਿਚ ਸਵਾਰ ਸਾਰਿਆਂ ਨੂੰ ਹਸਪਤਾਲ ਲਿਜਾਇਆ ਗਿਆ। ਉੱਥੇ ਡਾਕਟਰਾਂ ਨੇ ਸਾਰਿਆਂ ਨੂੰ ਮ੍ਰਿਤਕ ਐਲਾਨ ਦਿੱਤਾ। ਡੀਐਸਪੀ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਹੁਣ ਤੱਕ 8 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿੱਚ 4 ਬੱਚੇ ਅਤੇ 3 ਔਰਤਾਂ ਸ਼ਾਮਲ ਹਨ। ਇੱਕ ਲੜਕੀ ਦੀ ਲਾਸ਼ ਅਜੇ ਤੱਕ ਨਹੀਂ ਮਿਲੀ ਹੈ। ਲੜਕੀ ਦੀ ਲਾਸ਼ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਪਿੰਡ ਵਾਸੀਆਂ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਦਫਤਰ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਲਿਖਿਆ “ਹਰਿਆਣਾ ਦੇ ਕੈਥਲ ਵਿੱਚ ਵਾਪਰਿਆ ਸੜਕ ਹਾਦਸਾ ਦਿਲ ਦਹਿਲਾ ਦੇਣ ਵਾਲਾ ਹੈ। ਆਪਣੀ ਜਾਨ ਗੁਆਉਣ ਵਾਲਿਆਂ ਦੇ ਦੁਖੀ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ। ਪ੍ਰਮਾਤਮਾ ਉਨ੍ਹਾਂ ਨੂੰ ਇਹ ਦੁੱਖ ਸਹਿਣ ਦਾ ਬਲ ਬਖਸ਼ੇ। ਸੂਬਾ ਸਰਕਾਰ ਦੀ ਨਿਗਰਾਨੀ ਹੇਠ ਸਥਾਨਕ ਪ੍ਰਸ਼ਾਸਨ ਮੌਕੇ ‘ਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ‘ਚ ਲੱਗਾ ਹੋਇਆ ਹੈ”
https://x.com/PMOIndia/status/1845013568686784626