ਵੱਡੀ ਖਬਰ – ਆਪਸ ਵਿੱਚ ਟਕਰਾਏ ਏਅਰ ਫੋਰਸ ਦੇ ਸੁਖੋਈ ਅਤੇ ਮਿਰਾਜ ਲੜਾਕੂ ਜਹਾਜ਼
ਚੰਡੀਗੜ੍ਹ 28 ਜਨਵਰੀ(ਵਿਸ਼ਵ ਵਾਰਤਾ)- ਰਾਜਸਥਾਨ ਅਤੇ ਮੱਧਪ੍ਰਦੇਸ਼ ਦਾ ਬਾਰਡਰ ਅੱਜ ਹਵਾਈ ਹਾਦਸਿਆਂ ਨਾਲ ਦਹਿਲ ਗਿਆ। ਏਅਰਫੋਰਸ ਦੇ ਦੋ ਲੜਾਕੂ ਜਹਾਜ਼ ਸੁਖੋਈ-30 ਅਤੇ ਮਿਰਾਜ 2000 ਏਅਰਕ੍ਰਾਫਟ ਆਪਸ ‘ਚ ਟਕਰਾ ਗਏ ਅਤੇ ਕਰੈਸ਼ ਹੋ ਗਏ।ਹੁਣ ਤੱਕ ਮਿਲੀ ਜਾਣਕਾਰੀ ਦੇ ਮੁਤਾਬਕ ਦੋਵੇਂ ਜਹਾਜ਼ਾਂ ਦੇ ਟਕਰਾਉਣ ਤੋਂ ਬਾਅਦ ਦੋ ਵੱਖ-ਵੱਖ ਥਾਵਾਂ ‘ਤੇ ਡਿੱਗਣ ਦੀ ਸੰਭਾਵਨਾ ਹੈ। ਇੱਕ ਜਹਾਜ਼ ਮੱਧ ਪ੍ਰਦੇਸ਼ ਦੇ ਮੋਰੇਨਾ ਵਿੱਚ ਅਤੇ ਦੂਜਾ ਰਾਜਸਥਾਨ ਦੇ ਭਰਤਪੁਰ ਵਿੱਚ ਹਾਦਸਾਗ੍ਰਸਤ ਹੋਇਆ ਦੱਸਿਆ ਜਾਂਦਾ ਹੈ। ਪਰ ਕੁਝ ਵੀ ਸਪੱਸ਼ਟ ਨਹੀਂ ਹੈ। ਇਹ ਵੀ ਪਤਾ ਨਹੀਂ ਲੱਗਾ ਕਿ ਕਿਹੜਾ ਜਹਾਜ਼ ਕਿੱਥੇ ਡਿੱਗਿਆ ਹੈ। ਹਾਦਸੇ ਦਾ ਸ਼ਿਕਾਰ ਹੋਏ ਦੋਵੇਂ ਲੜਾਕੂ ਜਹਾਜ਼ਾਂ ਨੇ ਗਵਾਲੀਅਰ ਏਅਰਬੇਸ ਤੋਂ ਉਡਾਣ ਭਰੀ ਸੀ।
ਮੋਰੇਨਾ ਕਲੈਕਟਰ ਨੇ ਕਿਹਾ ਹੈ ਕਿ ਤਿੰਨ ਵਿੱਚੋਂ ਦੋ ਪਾਇਲਟਾਂ ਨੂੰ ਬਚਾ ਲਿਆ ਗਿਆ ਹੈ। ਪਰ ਕੁਝ ਮੌਤਾਂ ਦਾ ਵੀ ਖਦਸ਼ਾ ਜਤਾਇਆ ਜਾ ਰਿਹਾ ਹੈ। ਹਵਾਈ ਸੈਨਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਮੌਕੇ ‘ਤੇ ਪਿੰਡ ਵਾਸੀਆਂ ਦੀ ਭੀੜ ਇਕੱਠੀ ਹੋ ਗਈ। ਹਵਾਈ ਸੈਨਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਇਸ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਹਵਾਈ ਸੈਨਾ ਮੁਖੀ ਨਾਲ ਗੱਲਬਾਤ ਕੀਤੀ ਹੈ। ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।