ਵੱਡੀ ਖਬਰ
ਕਾਬੁਲ ਦੇ ਗੁਰਦੁਆਰਾ ਕਰਤੇ ਪਰਵਾਨ ਨੇੜੇ ਫਿਰ ਤੋਂ ਹੋਇਆ ਬੰਬ ਧਮਾਕਾ
ਚੰਡੀਗੜ੍ਹ,27 ਜੁਲਾਈ(ਵਿਸ਼ਵ ਵਾਰਤਾ)-ਇਸ ਸਮੇਂ ਦੀ ਵੱਡੀ ਖਬਰ ਅਫਗਾਨਿਸਤਾਨ ਦੇ ਕਾਬੁਲ ਤੋਂ ਆ ਰਹੀ ਹੈ। ਜਿੱਥੇ ਕੁਝ ਮਿੰਟ ਪਹਿਲਾਂ ਗੁਰਦੁਆਰਾ ਕਰਤੇ ਪਰਵਾਨ ਕਾਬੁਲ ਦੇ ਮੁੱਖ ਗੇਟ ਨੇੜੇ ਬੰਬ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ।ਇਸ ਦੇ ਨਾਲ ਹੀ ਜਾਣਕਾਰੀ ਮਿਲ ਰਹੀ ਹੈ ਕਿ ਉੱਥੇ ਰਹਿੰਦ ਸਿੱਖ ਅਤੇ ਹਿੰਦੂ ਭਾਈਚਾਰੇ ਦੇ ਮੈਂਬਰ ਸੁਰੱਖਿਅਤ ਦੱਸੇ ਜਾ ਰਹੇ ਹਨ।ਇਸ ਸੰਬੰਧ ਵਿੱਚ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।