ਵੱਡੀ ਖਬਰ – ਕੇਂਦਰੀ ਏਜੰਸੀਆਂ ਨੇ ਪੰਜਾਬ ਵਿੱਚ ਵੱਡੇ ਅੱਤਵਾਦੀ ਹਮਲੇ ਦਾ ਪ੍ਰਗਟਾਇਆ ਖਦਸ਼ਾ
ਪੁਲਿਸ ਨੂੰ ਕੀਤਾ ਅਲਰਟ
ਚੰਡੀਗੜ੍ਹ 13 ਫਰਵਰੀ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਖਬਰ ਪੰਜਾਬ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਲੈ ਕੇ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਖੂਫੀਆ ਏਜੰਸੀਆਂ ਨੇ ਪੰਜਾਬ ਵਿੱਚ ਵੱਡੇ ਅੱਤਵਾਦੀ ਹਮਲੇ ਦਾ ਖਦਸ਼ਾ ਜਤਾਇਆ ਹੈ। ਜਿਸ ਨਾਲ ਪੰਜਾਬ ਦਾ ਮਾਹੌਲ ਖਰਾਬ ਹੋ ਸਕਦਾ ਹੈ। ਹੋਰ ਜਾਣਕਾਰੀ ਅਨੁਸਾਰ ਏਜੰਸੀਆਂ ਨੇ ਪੰਜਾਬ ਪੁਲਿਸ ਨੂੰ ਇਹ ਅਲਰਟ ਦਿੱਤਾ ਹੈ ਕਿ ਪਾਕਿਸਤਾਨ ਦੀ ਖੂਫੀਆ ਏਜੰਸੀ ਆਈਐਸਆਈ ਨੇ ਜੰਮੂ ਤੋਂ ਹਥਿਆਰਾਂ ਦਾ ਵੱਡਾ ਜ਼ਖ਼ੀਰਾ ਪੰਜਾਬ ਭੇਜਣ ਲਈ ਕਿਹਾ ਹੈ। ਜਿਸ ਇਨਪੁੱਟ ਤੋਂ ਬਾਅਦ ਜੰਮੂ ਤੋਂ ਪੰਜਾਬ ਆਉਣ ਵਾਲੇ ਰਸਤਿਆਂ ਤੇ ਚੌਕਸੀ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਏਜੰਸੀਆਂ ਨੇ ਇਹ ਸ਼ੱਕ ਪ੍ਰਗਟਾਇਆ ਹੈ ਕਿ ਪੰਜਾਬ ਦੇ ਕਿਸੇ ਵੱਡੇ ਧਾਰਮਿਕ ਸਥਾਨ ਜਾਂ ਫਿਰ ਸਿਆਸੀ ਆਗੂ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ।