ਵੱਡੀ ਖਬਰ- ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਦਿੱਤਾ ਅਸਤੀਫਾ
ਚੰਡੀਗੜ੍ਹ 7 ਜਨਵਰੀ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਖਬਰ ਪੰਜਾਬ ਦੀ ਕੈਬਨਿਟ ਨਾਲ ਜੁੜੀ ਹੋਈ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਿਛਲੇ ਸਮੇਂ ਤੋਂ ਆਪਣੀ ਵਾਇਰਲ ਆਡੀਓ ਕਲਿੱਪ ਨੂੰ ਲੈ ਕੇ ਵਿਵਾਦਾਂ ਵਿੱਚ ਰਹਿਣ ਵਾਲੇ ਫੂਡ ਸਪਲਾਈ ਮੰਤਰੀ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਅਸਤੀਫਾ ਦੇ ਦਿੱਤਾ ਹੈ।ਪੰਜਾਬ ਦੇ ਇੱਕ ਨਿੱਜੀ ਨਿਊਜ਼ ਚੈਨਲ ਦੀ ਖਬਰ ਅਨੁਸਾਰ ਉਹਨਾਂ ਦਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਨਜ਼ੂਰ ਕਰ ਲਿਆ ਹੈ। ਹਾਲਾਂਕਿ ਅਸਤੀਫਾ ਦੇਣ ਦੇ ਕਾਰਨਾਂ ਬਾਰੇ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪਰ, ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੂੰ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਉਹਨਾਂ ਦੀ ਥਾਂ ਤੇ ਅੱਜ ਸ਼ਾਮ ਹੀ ਨਵੇਂ ਨੌਜਵਾਨ ਮੰਤਰੀ ਦੀ ਐਂਟਰੀ ਹੋ ਸਕਦੀ ਹੈ।