ਚੋਣ ਨਤੀਜਿਆਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਖਿਲਾਫ ਪੁਲਸ ਸ਼ਿਕਾਇਤ ਦਰਜ
ਸਾਬਕਾ ਕਾਂਗਰਸੀ ਐਮਪੀ ਨੇ ਝੂਠੇ ਦਾਅਵੇ ਕਰ ਕੇ ਸਿਆਸੀ ਲਾਹਾ ਲੈਣ ਦੇ ਲਗਾਏ ਦੋਸ਼
ਚੰਡੀਗੜ੍ਹ,9 ਮਾਰਚ(ਵਿਸ਼ਵ ਵਾਰਤਾ) – ਚੋਣ ਨਤੀਜਿਆਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ‘ਆਪ’ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦਿਕਸ਼ਿਤ ਦੇ ਬੇਟੇ ਅਤੇ ਸਾਬਕਾ ਸੰਸਦ ਮੈਂਬਰ ਸੰਦੀਪ ਦੀਕਸ਼ਿਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਪੁਲਸ ਸ਼ਿਕਾਇਤ ਦਰਜ ਕਰਵਾਈ ਹੈ। ਜਾਣਕਾਰੀ ਅਨੁਸਾਰ ਦਿੱਲੀ ਦੇ ਨਿਜ਼ਾਮੂਦੀਨ ਈਸਟ ਪੁਲਿਸ ਸਟੇਸ਼ਨ ਦੇ ਐਸਐਚਓ ਨੂੰ ਸੌਂਪੀ ਗਈ ਸ਼ਿਕਾਇਤ ਵਿੱਚ, ਕਾਂਗਰਸ ਨੇਤਾ ਨੇ ਕੇਜਰੀਵਾਲ ‘ਤੇ ਪੰਜਾਬ ਚੋਣਾਂ ਅਤੇ ਆਗਾਮੀ ਐਮਸੀਡੀ ਚੋਣਾਂ ਵਿੱਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਹੋਰ ਸਿਆਸੀ ਨੇਤਾਵਾਂ ਅਤੇ ਪਾਰਟੀਆਂ ਦੇ ਖਿਲਾਫ ਝੂਠ ਬੋਲਣ ਅਤੇ ਬੁਰਾਈ ਫੈਲਾਉਣ ਦਾ ਦੋਸ਼ ਲਗਾਇਆ। . ਉਨ੍ਹਾਂ ਮੁਤਾਬਕ ‘ਆਪ’ ਸੁਪਰੀਮੋ ਇਮਾਨਦਾਰ ਅਕਸ ਬਣਾਉਣਾ ਚਾਹੁੰਦੇ ਹਨ ਅਤੇ ਝੂਠੇ ਦਾਅਵੇ ਕਰ ਕੇ ਸਿਆਸੀ ਲਾਹਾ ਲੈਣਾ ਚਾਹੁੰਦੇ ਹਨ।
Filed a complaint at SHO Nizamuddin against false claims of Kejriwal on saving funds on flyovers and appeal to file investigation for fraud #420@ANI @PTI_News @CPDelhi pic.twitter.com/EU64L9x743
— Sandeep Dikshit (@_SandeepDikshit) March 8, 2022