ਵੱਡੀ ਖਬਰ
ਨਵਜੋਤ ਸਿੱਧੂ ਨੂੰ ਪਟਿਆਲਾ ਜੇਲ੍ਹ ਤੋਂ ਲਿਆਂਦਾ ਗਿਆ ਰਾਜਿੰਦਰਾ ਹਸਪਤਾਲ,ਕਈ ਕਾਂਗਰਸੀ ਆਗੂ ਵੀ ਪਹੁੰਚੇ
ਪੜ੍ਹੋ ਕੀ ਹੈ ਵਜ੍ਹਾ
ਚੰਡੀਗੜ੍ਹ,23 ਮਈ(ਵਿਸ਼ਵ ਵਾਰਤਾ)-ਨਵਜੋਤ ਸਿੱਧੂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਲਿਆਂਦਾ ਗਿਆ ਹੈ। ਜਾਣਕਾਰੀ ਅਨੁਸਾਰ ਸਿੱਧੂ ਵੱਲੋਂ ਸਿਹਤ ਖਰਾਬ ਹੋਣ ਦੀ ਸ਼ਿਕਾਇਤ ਕੀਤੀ ਗਈ ਹੈ ਅਤੇ ਨਾਲ ਹੀ ਉਹਨਾਂ ਨੇ ਜੇਲ੍ਹ ਪ੍ਰਸ਼ਾਸ਼ਨ ਤੋਂ ਵਿਸ਼ੇਸ਼ ਖਾਣੇ (ਸਪੈਸ਼ਲ ਡਾਈਟ) ਦੀ ਵੀ ਮੰਗ ਕੀਤੀ ਹੈ।ਜਿਸ ਤੋਂ ਬਾਅਦ ਅੱਜ ਉਹਨਾਂ ਨੂੰ ਪਟਿਆਲਾ ਜੇਲ੍ਹ ਤੋਂ ਭਾਰੀ ਸੁਰੱਖਿਆ ਦੇ ਵਿੱਚ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ ਹੈ ਜਿੱਥੇ ਉਹਨਾਂ ਦਾ ਮੈਡੀਕਲ ਚੈੱਕਅਪ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕਈ ਕਾਂਗਰਸੀ ਆਗੂ ਵੀ ਰਾਜਿੰਦਰਾ ਹਸਪਤਾਲ ਵਿੱਚ ਪਹੁੰਚ ਗਏ ਹਨ। ਦੱਸ ਦਈਏ ਕਿ ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਇੱਕ 34 ਸਾਲ ਪੁਰਾਣੇ ਕੇਸ ਵਿੱਚ ਸਿੱਧੂ ਨੂੰ 1 ਸਾਲ ਦੀ ਸਜਾ ਸੁਣਾਈ ਹੈ।