ਨਵਜੋਤ ਸਿੱਧੂ ਨੇ ਸੁਪਰੀਮ ਕੋਰਟ ਤੋਂ ਮੰਗਿਆ 1 ਹਫਤੇ ਦਾ ਸਮਾਂ
ਚੰਡੀਗੜ੍ਹ,20 ਮਈ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ 1988 ਦੇ 34 ਸਾਲ ਪੁਰਾਣੇ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ 1 ਸਾਲ ਦੀ ਸਜਾ ਸੁਣਾਈ ਗਈ ਹੈ। ਇਸ ਮਾਮਲੇ ਵਿੱਚ ਇੱਕ ਵੱਡੀ ਅਪਡੇਟ ਸਾਹਮਣੇ ਇਹ ਆ ਰਹੀ ਹੈ ਕਿ ਨਵਜੋਤ ਸਿੱਧੂ ਨੇ ਆਪਣੀ ਸਿਹਤਾ ਦਾ ਹਵਾਲਾ ਦਿੰਦੇ ਹੋਏ ਸੁਪਰੀਮ ਕੋਰਟ ਤੋਂ ਇੱਕ ਹਫਤੇ ਦਾ ਸਮਾਂ ਮੰਗ ਲਿਆ ਹੈ। ਸਿੱਧੂ ਵੱਲੋਂ ਸੁਪਰੀਮ ਕੋਰਟ ਵਿੱਚ ਕਿਉਰੇਟਿਵ ਪਟੀਸ਼ਨ ਪਾਈ ਹੈ। ਦੱਸ ਦਈਏ ਕਿ ਅੱਜ ਸੁਪਰੀਮ ਕੋਰਟ ਦਾ ਆਖਿਰੀ ਦਿਨ ਹੈ ਇਸ ਤੋਂ ਬਾਅਦ ਗਰਮੀਆਂ ਦੀਆਂ ਛੁੱਟੀਆਂ ਲਈ ਸੁਪਰੀਮ ਕੋਰਟ ਬੰਦ ਹੋ ਜਾਵੇਗਾ ਅਜਿਹੇ ਵਿੱਚ ਜੇਕਰ ਅੱਜ ਸਿੱਧੂ ਨੂੰ ਰਾਹਤ ਨਹੀਂ ਮਿਲਦੀ ਹੈ ਤਾਂ ਉਹਨਾਂ ਨੂੰ ਅੱਜ ਹੀ ਸਰੰਡਰ ਕਰਨਾ ਪਵੇਗਾ।