ਨਸ਼ਾ ਤਸਕਰੀ ਮਾਮਲੇ ਵਿੱਚ ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ
ਚੰਡੀਗੜ੍ਹ,11 ਅਗਸਤ(ਵਿਸ਼ਵ ਵਾਰਤਾ)- ਨਸ਼ਾ ਤਸਕਰੀ ਮਾਮਲੇ ਵਿੱਚ ਪਟਿਆਲਾ ਦੇ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲ ਗਈ ਹੈ। ਹਾਈਕੋਰਟ ਦੇ ਡਬਲ ਬੈਂਚ ਨੇ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਹਾਲਾਂਕਿ ਇਸ ਵਿੱਚ ਕਿਹੜੀਆਂ ਸ਼ਰਤਾਂ ਲਗਾਈਆਂ ਗਈਆਂ ਹਨ, ਇਸ ਬਾਰੇ ਵਿਸਥਾਰਤ ਆਦੇਸ਼ ਦੀ ਉਡੀਕ ਹੈ। ਹਾਈ ਕੋਰਟ ਵਿੱਚ ਮਜੀਠੀਆ ਦੇ ਵਕੀਲਾਂ ਨੇ ਉਸ ਖ਼ਿਲਾਫ਼ ਦਰਜ ਕੇਸ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਹੈ। ਜਿਕਰਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਵੱਲੋਂ ਮਜੀਠੀਆ ਵਿਰੁੱਧ ਨਸ਼ਿਆਂ ਦਾ ਕੇਸ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਹ 24 ਫਰਵਰੀ ਤੋਂ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹਨ। ਮਜੀਠੀਆ ਇਸ ਕੇਸ ਨੂੰ ਖਾਰਜ ਕਰਵਾਉਣ ਲਈ ਸੁਪਰੀਮ ਕੋਰਟ ਗਏ ਸਨ, ਪਰ ਉਥੋਂ ਉਨ੍ਹਾਂ ਨੂੰ ਹਾਈ ਕੋਰਟ ਜਾਣ ਦੇ ਹੁਕਮ ਦਿੱਤੇ ਗਏ ਸਨ।