ਸਿੱਧੂ ਮੂਸੇਵਾਲਾ ਕਤਲਕਾਂਡ ਚ ਫ਼ਰਾਰ ਸ਼ੂਟਰ ਚੜ੍ਹਿਆ ਪੁਲਿਸ ਦੇ ਹਥੇ
ਦੋ ਸਾਥੀਆਂ ਸਮੇਤ ਪੁਲਿਸ ਨੇ ਕੀਤਾ ਕਾਬੂ

ਚੰਡੀਗੜ੍ਹ, 10 ਸਤੰਬਰ 2022 ( ਵਿਸ਼ਵ ਵਾਰਤਾ)- ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਪੰਜਾਬ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਸ਼ਾਮਿਲ ਛੇਵੇਂ ਸ਼ੂਟਰ ਦੀਪਕ ਮੁੰਡੀ ਨੂੰ ਗ੍ਰਿਫਤਾਰ ਕਰ ਲਿਆ ਹੈ।
ਭਾਰਤ-ਨੇਪਾਲ ਸਰਹੱਦ ਤੋਂ ਦਿੱਲੀ ਪੁਲਿਸ ਸਪੈਸ਼ਲ ਅਤੇ ਪੰਜਾਬ ਪੁਲਿਸ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਸਾਂਝੀ ਕਾਰਵਾਈ ਦੌਰਾਨ ਤਿੰਨ ਗ੍ਰਿਫਤਾਰੀਆਂ ਹੋਈਆਂ ਹਨ। ਸਿਲੀਗੁੜੀ ਨੇੜੇ ਭਾਨ ਸਾਹਿਬ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਦੀਪਕ ਮੁੰਡੀ ਦੇ ਨਾਲ ਕਪਿਲ ਪੰਡਿਤ ਅਤੇ ਰਾਜਿੰਦਰ ਜੋਕਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।























