ਵੱਡੀ ਖਬਰ
ਫਰੀਦਕੋਟ ਵਿੱਚ ਇੱਕ ਵਾਰ ਫਿਰ ਤੋਂ ਲਿਖੇ ਗਏ ‘ਖ਼ਾਲਿਸਤਾਨ ਜਿੰਦਾਬਾਦ’ ਦੇ ਨਾਅਰੇ
ਚੰਡੀਗੜ੍ਹ,11 ਜੂਨ(ਵਿਸ਼ਵ ਵਾਰਤਾ)- ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਵਿੱਚ ਇੱਕ ਮਹੀਨੇ ਦੇ ਅੰਦਰ ਅੰਦਰ ਹੀ ਇੱਕ ਵਾਰ ਫਿਰ ਤੋਂ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਿਖਣ ਦੀ ਘਟਨਾ ਵਾਪਰੀ ਹੈ। ਅੱਜ ਫਰੀਦਕੋਟ ਵਿੱਚ ਸੈਸ਼ਨ ਜੱਜ ਦੇ ਘਰ ਦੇ ਬਾਹਰ ਦੀਵਾਰ ਤੇ ਖਾਲਿਸਤਾਨ ਦੇ ਨਾਅਰੇ ਲਿਖੇ ਗਏ ਹਨ। ਹਾਲਾਂਕਿ ਪੁਲਿਸ ਅਤੇ ਪ੍ਰਸਾਸ਼ਨ ਵੱਲੋਂ ਇਹਨਾਂ ਨੂੰ ਮਿਟਾਉਣ ਦੇ ਇਰਾਦੇ ਨਾਲ ਕਾਲਾ ਪੇਂਟ ਫੇਰ ਦਿੱਤਾ ਗਿਆ ਹੈ। ਪਰ,ਪੁਲਿਸ ਵੱਲੋਂ ਅਜੇ ਤੱਕ ਇਹ ਪਤਾ ਨਹੀਂ ਲਗਾਇਆ ਜਾ ਸਕਿਆ ਹੈ ਕਿ ਇਸ ਘਟਨਾ ਨੂੰ ਕਿਹੜੇ ਸ਼ਰਾਰਤੀ ਅਨਸਰਾਂ ਨੇ ਅੰਜਾਮ ਦਿੱਤਾ ਹੈ।