ਇਸ ਸਮੇਂ ਦੀ ਵੱਡੀ ਖਬਰ
ਭਾਰਤ ਦੇ ਗੁਆਂਢੀ ਮੁਲਕ ਸ਼੍ਰੀਲੰਕਾ ਵਿੱਚ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਦੀ ਰਿਹਾਇਸ਼ ਤੇ ਕੀਤਾ ਕਬਜਾ
ਚੰਡੀਗੜ੍ਹ,9 ਜੁਲਾਈ(ਵਿਸ਼ਵ ਵਾਰਤਾ)- ਇਸ ਸਮੇਂ ਦੀ ਸਭ ਤੋਂ ਵੱਡੀ ਖਬਰ ਭਾਰਤ ਦੇ ਗੁਆਂਢੀ ਮੁਲਕ ਸ਼੍ਰੀਲੰਕਾ ਤੋਂ ਆ ਰਹੀ ਹੈ। ਜਾਣਕਾਰੀ ਅਨੁਸਾਰ ਸ੍ਰੀਲੰਕਾ ਵਿੱਚ ਆਰਥਿਕ ਸੰਕਟ ਨੂੰ ਲੈ ਕੇ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਅੰਦੋਲਨਕਾਰੀਆਂ ਨੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਦੀ ਸਰਕਾਰੀ ਰਿਹਾਇਸ਼ ‘ਤੇ ਕਬਜ਼ਾ ਕਰ ਲਿਆ। ਮੀਡੀਆ ਰਿਪੋਰਟਾਂ ਵਿੱਚ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਰਾਜਪਕਸ਼ੇ ਨੇ ਦੇਸ਼ ਛੱਡ ਦਿੱਤਾ ਹੈ।
ਪ੍ਰਦਰਸ਼ਨਕਾਰੀਆਂ ਨੇ ਇੱਕ ਥਾਂ ‘ਤੇ ਟੈਂਟ ਲਗਾ ਕੇ ਇਕੱਠੇ ਹੋ ਕੇ ਵਾਹਨਾਂ ਦੇ ਹਾਰਨ ਪਾ ਕੇ ਰਾਸ਼ਟਰਪਤੀ ਅਤੇ ਸਰਕਾਰ ਖ਼ਿਲਾਫ਼ ਨਾਅਰੇ ਲਾਏ। ਉਨ੍ਹਾਂ ਦਾ ਉਦੇਸ਼ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੂੰ ਸੱਤਾ ਤੋਂ ਹਟਣ ਲਈ ਮਜਬੂਰ ਕਰਨਾ ਸੀ।