ਵੱਡੀ ਖਬਰ
ਮਸ਼ਹੂਰ ਗਾਇਕ ਦਲੇਰ ਮਹਿੰਦੀ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਚੰਡੀਗੜ੍ਹ,14 ਜੁਲਾਈ(ਵਿਸ਼ਵ ਵਾਰਤਾ)- 2003 ਦੇ ਕਬੂਤਰਬਾਜੀ ਮਾਮਲੇ ਵਿੱਚ ਗਾਇਕ ਦਲੇਰ ਮਹਿੰਦੀ ਨੂੰ ਵੱਡਾ ਝਟਕਾ ਲੱਗਾ ਹੈ। ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਅਦਾਲਤ ਵੱਲੋਂ ਪਹਿਲਾਂ ਸੁਣਾਈ ਗਈ 2 ਸਾਲ ਦੀ ਸਜਾ ਨੂੰ ਪਟਿਆਲਾ ਕੋਰਟ ਨੇ ਬਰਕਰਾਰ ਰੱਖਿਆ ਹੈ। ਜਿਸ ਤੋਂ ਬਾਅਦ ਪੁਲਿਸ ਨੇ ਦਲੇਰ ਮਹਿੰਦੀ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਦੱਸ ਦਈਏ ਕਿ ਦਲੇਰ ਮਹਿੰਦੀ ਤੇ ਵਿਦੇਸ਼ ਭੇਜਣ ਦੇ ਨਾਮ ਤੇ ਠੱਗੀ ਮਾਰਨ ਦਾ ਇਲਜ਼ਾਮ ਸਨ। ਇਸ ਮਾਮਲੇ ਵਿੱਚ ਹੁਣ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।